Thursday, January 16, 2025

 ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 24 ਜੂਨ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Date:

It will rain on June 24ਪੰਜਾਬ ‘ਚ ਮੌਸਮ ਪੂਰੀ ਤਰ੍ਹਾਂ ਗਰਮ ਹੈ ,ਲੋਕ ਗਰਮੀ ਤੋਂ ਬੇਹਾਲ ਹਨ, ਬੀਤੇ ਕਈ ਦਿਨਾਂ ਤੋਂ ਵਧ ਰਹੇ ਤਾਪਮਾਨ ਕਾਰਨ ਸ਼ੁੱਕਰਵਾਰ ਨੂੰ ਵੀ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ ਰਿਹਾ। ਗਰਮੀ ਦੇ ਹੁੰਮਸ ਕਾਰਨ ਸੜਕਾਂ ਤੇ ਆਵਾਜਾਈ ਆਮ ਦਿਨਾਂ ਨਾਲੋਂ ਘੱਟ ਦੇਖਣ ਨੂੰ ਮਿਲੀ। ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵਧਾ ਦਿੱਤੀਆਂ। ਹਾਲਾਂਕਿ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ ।It will rain on June 24

also read :- ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ, ਟਾਸਕ ਫੋਰਸ ਬਣਾ ਕੇ ਜਾਂਚ ਦੀ ਮੰਗ ਕੀਤੀ

ਮੌਸਮ ਵਿਭਾਗ ਦੇ ਮੁਤਾਬਕ ਸ਼ੁੱਕਰਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਸੂਬੇ ’ਚ ਸਭ ਤੋਂ ਗਰਮ ਰਿਹਾ। ਇੱਥੇ 43.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ’ਚ 33.1ਡਿਗਰੀ ਸੈਲਸੀਅਸ ਤਾਪਮਾਨ , ਅੰਮ੍ਰਿਤਸਰ 42.6 ਡਿਗਰੀ ਸੈਲਸੀਅਸ ਤਾਪਮਾਨ , ਬਰਨਾਲੈ ‘ਚ 41.4 ਡਿਗਰੀ ਸੈਲਸੀਅਸ ਤਾਪਮਾਨ , ਲੁਧਿਆਣਾ ‘ਚ 39.5 ਡਿਗਰੀ ਸੈਲਸੀਅਸ ਤਾਪਮਾਨ , ਪਟਿਆਲਾ ‘ਚ 33.2 ਡਿਗਰੀ ਸੈਲਸੀਅਸ ਤਾਪਮਾਨ , ਪਠਾਨਕੋਟ ‘ਚ 38.0 ਡਿਗਰੀ ਸੈਲਸੀਅਸ ਤਾਪਮਾਨ , ਬਠਿੰਡਾ ‘ਚ 41.2 ਡਿਗਰੀ ਸੈਲਸੀਅਸ ਤਾਪਮਾਨ , ਗੁਰਦਾਸਪੁਰ ‘ਚ 37.0 ਡਿਗਰੀ ਸੈਲਸੀਅਸ ਤਾਪਮਾਨ , ਫਤਹਿਗੜ੍ਹ ‘ਚ 32.6 ਡਿਗਰੀ ਸੈਲਸੀਅਸ ਤਾਪਮਾਨ , ਫਿਰੋਜ਼ਪੁਰ ‘ਚ 42.2 ਡਿਗਰੀ ਸੈਲਸੀਅਸ ਤਾਪਮਾਨ , ਹੁਸ਼ਿਆਰਪੁਰ 37.9 ਅਤੇ ਮੁਕਤਸਰ 41.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ।It will rain on June 24

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...