ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ

ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ, 29 ਜੂਨ:
selling properties Pearl group ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ।  ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ। selling properties Pearl group

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ  ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ। selling properties Pearl group

[wpadcenter_ad id='4448' align='none']