ਅੰਮ੍ਰਿਤਪਾਲ ਨੂੰ ਆਟੇ ‘ਚ ਤੰਬਾਕੂ ਗੁੰਨ੍ਹ ਕੇ ਖਵਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਗਿ. ਹਰਪ੍ਰੀਤ ਸਿੰਘ

Tobacco in Amritpal food ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ਨੂੰ ਆਟੇ ਵਿਚ ਤੰਬਾਕੂ ਗੁੰਨ੍ਹ ਕੇ ਦਿੱਤਾ ਜਾ ਰਿਹਾ ਹੈ, ਜੋ ਮੰਦਭਾਗਾ ਹੈ। ਇਹ ਬਰਦਾਸ਼ਤਯੋਗ ਨਹੀਂ ਹੈ।

ਇਹ ਇਨ੍ਹਾਂ ਨੌਜਵਾਨਾਂ ਦੇ ਧਰਮ ਉਤੇ ਸਿੱਧਾ ਹਮਲਾ ਹੈ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਸਿੱਖ ਕਦੇ ਵੀ ਇਸ ਤਰ੍ਹਾਂ ਦੀ ਕੋਝੀ ਹਰਕਤ ਬਰਦਾਸ਼ਤ ਨਹੀਂ ਕਰਦੇ। ਜੇਲ੍ਹ ਮੈਨੂਅਲ ਮੁਤਾਬਕ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਧਰ, ਸ਼੍ਰੋਮਣੀ ਕਮੇਟੀ ਨੇ ਆਖਿਆ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨਾਲ ਗੈਰ ਮਨੁੱਖੀ ਵਤੀਰਾ ਬਰਦਾਸ਼ਤ ਨਹੀਂ। ਕਮੇਟੀ ਨੇ ਆਖਿਆ ਹੈ ਕਿ ਜੇਲ੍ਹ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। Tobacco in Amritpal food

https://fb.watch/lukbYX7mCT/

ਗੁਰਸਿੱਖ ਨੂੰ ਦਾਲ ਸਬਜ਼ੀ ਵਿਚ ਤੰਬਾਕੂ ਪਾ ਕੇ ਦੇਣਾ ਬੱਜਰ ਗੁਨਾਹ ਹਨ। ਦੱਸ ਦਈਏ ਕਿ ਇਕ ਖਬਰ ਵਾਇਰਲ ਹੋ ਰਹੀ ਹੈ ਕਿ  ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੇ ਭੁੱਖ ਹੜਤਾਲ ਕੀਤੀ ਹੋਈ ਹੈ। ਕਿਉਂਕਿ ਉਨ੍ਹਾਂ ਨੂੰ ਫੋਨ ਉਤੇ ਪਰਿਵਾਰ ਨਾਲ ਗੱਲਬਾਤ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਖਾਣੇ ਵਿਚ ਤੰਬਾਕੂ ਮਿਲਣ ਦੀ ਗੱਲ ਵੀ ਆਖੀ ਜਾ ਰਹੀ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। Tobacco in Amritpal food

ਸਕੱਤਰ ਸ਼੍ਰੋਮਣੀ ਕਮੇਟੀ ਪ੍ਰਤਾਪ ਸਿੰਘ ਨੇ ਆਖਿਆ ਕਿ ਜੇਲ੍ਹ ਪ੍ਰਸ਼ਾਸਨ ਸਿੱਖ ਕੈਦੀਆਂ ਨਾਲ ਵਿਤਕਰਾ ਬੰਦ ਕਰੇ। ਆਮ ਕੈਦੀਆਂ ਵਾਂਗ ਜੇਲ੍ਹ ਵਿਚ ਸਿੱਖਾਂ ਨੂੰ ਵੀ ਫੋਨ ਦੀ ਸਹੂਲਤ ਦਿੱਤੀ ਜਾਵੇ।

[wpadcenter_ad id='4448' align='none']