Thursday, January 23, 2025

ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

Date:

NATIONAL ASSETS OIL AND GAS

ਡੀਗੜ੍ਹ, 2 ਦਸੰਬਰ:

ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਗੇਲ ਦੇ ਕਾਰਜਕਾਰੀ ਸਲਾਹਕਾਰ (ਸੁਰੱਖਿਆ) ਸੌਰਭ ਟੋਲੰਬੀਆ ਅਤੇ ਵੱਖ-ਵੱਖ ਸੰਸਥਾਵਾਂ ਜਿਹਨਾਂ ਵਿੱਚ ਗੇਲ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ ਅਤੇ ਟੋਰੈਂਟ ਗੈਸ ਦੇ ਨੁਮਾਇੰਦੇ ਸ਼ਾਮਲ ਸਨ, ਇਸ ਦੇ ਨਾਲ ਹੀ ਸੂਬੇ ਦੀ ਇੰਟੈਲੀਜੈਂਸ ਬਿਊਰੋ, ਬੀਐਸਐਫ, ਫਾਇਰ ਵਿਭਾਗ, ਸੀ.ਆਰ.ਪੀ. ਅਤੇ ਮਾਈਨਿੰਗ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।

ਇਸ ਮੀਟਿੰਗ ਦੌਰਾਨ ਭਾਈਵਾਲਾਂ ਨੇ ਜਾਣਕਾਰੀ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਦੌਰਾਨ, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼), ਸੁਰੱਖਿਆ ਨੂੰ ਵਧਾਉਣ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਦੁਆਰਾ ਚੌਕਸੀ ਰੱਖਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਅਤੇ ਓਆਇਲ ਪੀ.ਐਸ.ਯੂਸ. ਦੇ ਵੱਖ-ਵੱਖ ਪ੍ਰੋਜੈਕਟਾਂ ’ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਸਬੰਧਤ ਖੇਤਰਾਂ ਵਿੱਚ ਉੱਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਉਹਨਾਂ ਦੇ ਹੱਲਾਂ ਵਾਸਤੇ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਸੀ।

ਬਿਹਤਰੀਨ ਤਿਆਰੀਆਂ ਲਈ ਸਬੰਧਤ ਮੁਖੀਆਂ ਨਾਲ ਇਨਪੁਟਸ ਦਾ ਆਦਾਨ-ਪ੍ਰਦਾਨ ਕਰਦਿਆਂ ਡੀ.ਆਈ.ਜੀ./ਬੀ.ਐਸ.ਐਫ. ਸ਼ਸ਼ਾਂਕ ਵੱਲੋਂ ਕਈ ਸੁਝਾਅ ਵੀ ਦਿੱਤੇ ਗਏ।

ਮੀਟਿੰਗ ਵਿੱਚ ਵਿਸਥਾਰਤ ਸੈਸ਼ਨ ਦੌਰਾਨ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਅਤੇ ਆਈਜੀਪੀ ਲਾਅ ਐਂਡ ਆਰਡਰ ਪੀਕੇ ਯਾਦਵ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ ਗਈ।

ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵ ਨੇ ਤੇਲ ਚੋਰੀ ਜਾਂ ਪਾਈਪਲਾਈਨ ਲੀਕੇਜ ਸਬੰਧੀ ਜਾਣਕਾਰੀ ਲਈ ਇੱਕ ਮਜ਼ਬੂਤ ਨੈੱਟਵਰਕ ਹੋਣ ਅਤੇ ਪੀਐਮਪੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਠਿੰਡਾ ਅਤੇ ਜਲੰਧਰ ਰਿਫਾਇਨਰੀਆਂ ਵਿੱਚ ਵਿਸ਼ੇਸ਼ ਮੌਕ ਡਰਿੱਲਾਂ/ਓਪਰੇਸ਼ਨਾਂ ਨੂੰ ਸਰਗਰਮ ਕੀਤਾ ਜਾਵੇ, ਜੋ ਸਬੰਧਤ ਜ਼ਿਲਿ੍ਹਆਂ ਵਿੱਚ ਡੀਪੀਓ ਪੱਧਰ ’ਤੇ ਤਿਆਰ ਕੀਤੀ ਗਈ ਰਿਪੋਰਟ ਦੁਆਰਾ ਅਪਰਾਧਾਂ ਅਤੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਨਿਗਰਾਨੀ ਕਰਨਗੇ। ਇਹ ਵਿਸ਼ੇਸ਼ ਆਪਰੇਸ਼ਨ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਸਮਰਪਿਤ ਹੋਣਗੇ। ਇਸ ਦੇ ਨਾਲ ਹੀ ਤਕਨਾਲੋਜੀ ਦੇ ਵਿਕਾਸ ਮੁਤਾਬਕ ਸੰਭਾਵਿਤ ਯੋਜਨਾਵਾਂ ਨੂੰ ਨਿਯਮਤ ਅਪਡੇਟ ਕਰਨ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ।

ਗੇਲ ਦੇ ਨੁਮਾਇੰਦਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਵਿੱਚ ਸੁਰੱਖਿਆ ਮਾਮਲਿਆਂ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਹਿਯੋਗ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਪਿਛਲੇ ਦੋ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਲਗਭਗ ਖ਼ਤਮ ਹੋ ਗਈਆਂ ਹਨ।

ਚੇਅਰਮੈਨ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਬੇਝਿਜਕ ਸੰਪਰਕ ਕਰਨ ਲਈ ਵੀ ਕਿਹਾ।

NATIONAL ASSETS OIL AND GAS

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।