A blow to the Akali Dal in Jalandhar
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 2 ਸੀਨੀਅਰ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਨੀਅਰ ਆਗੂ ਗਗਨਦੀਪ ਸਿੰਘ ਸਮੇਤ ਇਕ ਹੋਰ ਆਗੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਗਗਨਦੀਪ ਸਿੰਘ ਯੂਥ ਅਕਾਲੀ ਦਲ ਦੋਆਬਾ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਸੀਨੀਅਰ ਵਾਈਸ ਪ੍ਰੈਸੀਡੈਂਟ ਅਤੇ ਵਾਰਡ ਨੰਬਰ-74 ਦੇ ਇੰਚਾਰਜ ਰਹਿ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।A blow to the Akali Dal in Jalandhar
also read ;- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।A blow to the Akali Dal in Jalandhar