A case has been registered against Ranjit Singh Dhadrianwale
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ (Ranjit Singh Dhadrianwale) ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ
ALSO READ :- ਕਿਸਾਨਾਂ ਨੂੰ SC ਤੋਂ ਲੱਗਿਆ ਵੱਡਾ ਝਟਕਾ, ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ
ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ ਔਰਤ ਦੇ ਕਤਲ ਤੋਂ ਬਾਅਦ ਔਰਤ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਮਹਿਲਾ ਦਾ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਮਹਿਲਾ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ।A case has been registered against Ranjit Singh Dhadrianwale