Friday, December 27, 2024

ਏ.ਡੀ.ਸੀ. ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ 

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024: 

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਐਸ.ਸੀ.ਓ. ਨੰ: 84-ਸੀ, ਦੂਜੀ ਮੰਜਿਲ, ਸਿਟੀ ਹਾਰਟ ਕੰਪਲੈਕਸ, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਯਾਦਵਿੰਦਰ ਸਿੰਘ ਪੁੱਤਰ ਸ੍ਰੀ ਪ੍ਰੀਤਮ ਸਿੰਘ, ਵਾਸੀ ਮਕਾਨ ਨੰਬਰ 368, ਦਸ਼ਮੇਸ਼ ਨਗਰ, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 181/ਆਈ.ਸੀ., ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਫਰਮ ਦੀ ਮਿਆਦ ਮਿਤੀ 01-08-2023 ਨੂੰ ਖਤਮ ਹੋ ਚੁੱਕੀ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੁੰਦੀ ਹੈ। ਜਿਸ ਸਬੰਧੀ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ। ਫਰਮ ਨੂੰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰਾਂ ਆਦਿ ਸਬੰਧੀ ਇਸ ਦਫਤਰ ਦੇ ਪੱਤਰ ਮਿਤੀ 25-03-2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਬਣੇ ਰੂਲਜ਼ ਦੇ ਸੈਕਸ਼ਨ 6(1)(e) ਤਹਿਤ ਨੋਟਿਸ ਜਾਰੀ ਕਰਦੇ ਹੋਏ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ, ਖਰੜ੍ਹ ਵੱਲੋਂ ਨੋਟਿਸ ਦੀ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਐਸ.ਸੀ.ਓ. ਨੰਬਰ 84-ਸੀ, ਦੂਜੀ ਮੰਜਿਲ, ਸਿਟੀ ਹਾਰਟ ਕੰਪਲੈਕਸ ਖਰੜ ਵਿੱਚ ਜਾਕੇ ਯਾਦਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਬਾਰੇ ਪਤਾ ਕੀਤਾ ਗਿਆ। ਇਸ ਜਗ੍ਹਾਂ ਤੇ ਕੋਈ ਵੀ ਦਫਤਰ ਨਹੀ ਹੈ। ਦਸ਼ਮੇਸ਼ ਨਗਰ ਖਰੜ੍ਹ ਵਿੱਚ ਜਾਕੇ ਮਕਾਨ ਨੰਬਰ 368 ਬਾਰੇ ਪਤਾ ਕੀਤਾ ਗਿਆ ਘਰਾਂ ਅੱਗੇ ਨੰਬਰ ਨਾ ਲਿਖਿਆ ਹੋਣ ਕਰਕੇ ਉਪਰੋਕਤ ਮਕਾਨ ਦਾ ਪਤਾ ਨਹੀ ਲੱਗ ਸਕਿਆ। ਇਹ ਨੋਟਿਸ ਲਾਇਸੰਸੀ ਨੂੰ ਉਸ ਦੀਆਂ ਈਮੇਲ ਆਈਡੀਜ਼ bkstkharar2020@gmail.com,bkstkharar@yahoo.com ਵਿਖੇ ਵੀ ਭੇਜਿਆ ਗਿਆ ਸੀ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਲਾਇਸੰਸੀ ਵੱਲੋਂ ਨਾ ਹੀ ਮਹੀਨਾਵਾਰ ਰਿਪੋਰਟਾਂ ਭੇਜੀਆਂ ਜਾ ਰਹੀਆਂ ਹਨ ਅਤੇ ਨਾ ਹੀ ਹਾਜਰ ਹੋਏ ਹਨ, ਜਿਸ ਸਬੰਧੀ ਲਾਇਸੰਸੀ ਨੂੰ ਮੁੜ ਨੋਟਿਸ ਪੱਤਰ ਮਿਤੀ 09-08-2022 ਜੋ ਕਿ ਰਜਿਸਟਰਡ ਡਾਕ ਰਾਹੀਂ ਜਾਰੀ ਕੀਤਾ ਗਿਆ ਸੀ, ਪ੍ਰੰਤੂ ਇਹ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਗਈ ਸੀ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 18-12-2023 ਜੋ ਕਿ ਰਜਿਸਟਰਡ ਡਾਕ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਇਹ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਤਹਿਸੀਲਦਾਰ, ਖਰੜ੍ਹ ਦੀ ਤਮੀਲੀ ਰਿਪੋਰਟ ਅਨੁਸਾਰ ਦਸਮੇਸ ਨਗਰ ਪੁੱਜ ਕੇ ਪੁੱਛ ਪੜਤਾਲ ਕੀਤੀ ਗਈ ਹੈ। ਮਕਾਨ ਨੰਬਰ 386 ਦਾ ਪਤਾ ਕੀਤਾ ਗਿਆ। ਨੰਬਰ ਬਦਲ ਗਏ ਹਨ, ਕਾਪੀ ਚਸਪਾ ਕੀਤੀ ਗਈ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਈਜ਼ੀ ਗਲੋਬਲ ਕਾਊਂਸਲ ਨੂੰ ਜਾਰੀ ਲਾਇਸੰਸ ਨੰਬਰ 181/ਆਈ.ਸੀ ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...