Friday, January 17, 2025

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਮਈ, 2024:

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਸ਼ਿਵਮ ਕੰਸਲਟੈਂਸੀ ਐਸ.ਸੀ.ਐਫ. ਨੰ: 26, ਦੂਜੀ ਮੰਜਿਲ, ਫੇਜ-2, ਮੋਹਾਲੀ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਸੁਨੀਲ ਸੁਰਮਾ ਪੁੱਤਰ ਸ੍ਰੀ ਜੀਵਨ ਪ੍ਰਕਾਸ ਵਾਸੀ ਪਿੰਡ ਤੇ ਡਾਕਘਰ-ਦੌਲਤਪੁਰ ਚੌਕ, ਤਹਿਸੀਲ-ਅੰਬ, ਜਿਲ੍ਹਾ ਉਨ੍ਹਾਂ-ਹਿਮਾਚਲ ਪ੍ਰਦੇਸ਼, ਹਾਲ ਵਾਸੀ C/o ਸ੍ਰੀ ਸੁਰਜਨ ਸਿੰਘ ਮਕਾਨ ਨੰ: 6794, ਪਿੰਡ ਮਦਨਪੁਰ, ਨੇੜੇ ਗਿੱਲ ਆਟਾ ਚੱਕੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 02-07-2022 ਨੂੰ ਖਤਮ ਹੋ ਚੁੱਕੀ ਹੈ।

ਫਰਮ ਦੇ ਪ੍ਰੋਪਰਾਈਟਰ ਸ੍ਰੀ ਸੁਨੀਲ ਸ਼ਰਮਾ ਪੁੱਤਰ ਸ੍ਰੀ ਜੀਵਨ ਪ੍ਰਕਾਸ ਵੱਲੋਂ ਆਪਣੇ ਪੱਤਰ ਮਿਤੀ 18-03-2019 ਰਾਹੀਂ ਇਸ ਦਫਤਰ ਨੂੰ ਸੂਚਿਤ ਕੀਤਾ ਗਿਆ ਕਿ ਅਮਨਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਉਸਦੇ ਲਾਇਸੰਸ ਦੀ ਦੁਰਵਰਤੋਂ ਕਰਦੇ ਹੋਏ ਉਸਦੇ ਬਿਜਨਸ ਤੇ ਗੈਰ-ਕਾਨੂੰਨੀ ਢੰਗ ਨਾਲ ਕਬਜਾ ਕਰ ਲਿਆ ਹੈ। ਲਾਇਸੰਸੀ ਵੱਲੋਂ ਪੇਸ਼ ਕੀਤੀ ਗਈ ਦਰਖਾਸਤ ਸਮੇਤ ਸਹਿ-ਪੱਤਰਾਂ ਨੂੰ ਉਕਤ ਐਕਟ/ਰੂਲਜ਼ ਅਨੁਸਾਰ ਵਿਚਾਰਿਆ ਗਿਆ ਅਤੇ ਪਾਇਆ ਗਿਆ ਕਿ ਉਸ ਵੱਲੋਂ ਆਪਣੇ ਪੱਤਰ ਨਾਲ ਸ਼ਾਮਿਲ ਕੀਤੀ ਗਈ ਪਟੀਸ਼ਨ ਦੀ ਫੋਟੋ ਕਾਪੀ ਦੇ ਪੈਰਾ ਨੰ:2 ਵਿੱਚ ਜਿਕਰ ਕੀਤੀ ਅੰਡਰਟੇਕਿੰਗ ਕਿ ਉਕਤ ਕਾਰੋਬਾਰ ਨੂੰ ਅਮਨਦੀਪ ਸਿੰਘ ਪੁੱਤਰ ਸ੍ਰੀ ਮੁੱਲਖ ਰਾਜ ਏ ਟੂ ਜ਼ੈਡ ਸੋਲੂਸ਼ਨਸ ਕੰਸਲਟੈਂਟਸ ਐਸ.ਸੀ.ਓ. ਨੰਬਰ 148-149, ਸੈਕਟਰ-34-ਏ, ਚੰਡੀਗੜ੍ਹ ਦੇ ਨਾਮ ਤਬਦੀਲ ਕਰ ਦਿੱਤਾ ਹੈ, ਜਦੋਂ ਕਿ ਐਕਟ ਅਨੁਸਾਰ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ ਅਤੇ ਨਾ ਹੀ ਲਾਇਸੰਸੀ ਵੱਲੋਂ ਇਸ ਸਬੰਧੀ ਇਸ ਦਫਤਰ ਨੂੰ ਸੂਚਿਤ ਹੀ ਕੀਤਾ ਗਿਆ, ਜੋ ਕਿ ਐਕਟ/ਰੂਲਜ ਅਤੇ ਲਾਇਸੰਸ ਦੀਆਂ ਧਾਰਾਵਾਂ ਦੀਆਂ ਗੰਭੀਰ ਉਲੰਘਣਾ ਹੈ।

ਫਰਮ ਦੇ ਲਾਇਸੰਸ ਦੀ ਮਿਆਦ ਮਿਤੀ 02.07.2022 ਨੂੰ ਖਤਮ ਹੋ ਚੁੱਕੀ ਹੈ। ਲਾਇਸੰਸ ਮੁਅੱਤਲ ਹੋਣ ਉਪਰੰਤ ਲਾਇਸੰਸੀ ਨੂੰ 7 ਦਿਨਾਂ ਦਾ ਸਮਾਂ ਦਿੰਦੇ ਹੋਏ ਆਪਣੀ ਸਥਿਤੀ ਸਪਸ਼ਟ ਕਰਨ ਲਈ ਪੱਤਰ ਮਿਤੀ 18.07.2019 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ, ਲਾਇਸੰਸ ਮੁਅੱਤਲ ਹੋਣ ਕਰਕੇ, ਲਾਇਸੰਸ ਦੀ ਮਿਆਦ ਖਤਮ ਹੋਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਪ੍ਰਾਪਤ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸ਼ਿਵਮ ਕੰਸਲਟੈਂਸੀ ਨੂੰ ਜਾਰੀ ਲਾਇਸੰਸ ਨੰਬਰ 90/7692/ਐਮ.ਸੀ.-2 ਮਿਤੀ 03-07-2017 ਤਰੁੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਜ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Share post:

Subscribe

spot_imgspot_img

Popular

More like this
Related

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

ਮਾਨਸਾ, 17 ਜਨਵਰੀ :ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ...

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ (000) –              " ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।" ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।           ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ 'ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।            ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ 'ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।            ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ - ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।           ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।