ਡੀ. ਆਈ. ਜੀ. ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਵਿਚ ਕਾਸੋ ਆਪ੍ਰੇਸ਼ਨ ਤਹਿਤ ਵੱਡੇ ਪੱਧਰ ‘ਤੇ ਛਾਪੇਮਾਰੀ

ਡੀ. ਆਈ. ਜੀ. ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਵਿਚ ਕਾਸੋ ਆਪ੍ਰੇਸ਼ਨ ਤਹਿਤ ਵੱਡੇ ਪੱਧਰ ‘ਤੇ ਛਾਪੇਮਾਰੀ

A large-scale raid

A large-scale raid

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁਲਸ ਅਧਿਕਾਰੀਆਂ ਵਲੋਂ ਕਾਸੋ ਸਰਚ ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਵਿਚ ਵੀ ਪਿਛਲੇ ਕਈ ਦਿਨਾਂ ਤੋਂ ਇਸ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਅਤੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਮੋਗਾ ਜ਼ਿਲ੍ਹੇ ਵਿਚ ਡੀ. ਆਈ. ਜੀ. ਜਲੰਧਰ ਰੇਂਜ ਇੰਦਰਬੀਰ ਸਿੰਘ ਅਤੇ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਹੇਠ ਸਬ ਡਵੀਜ਼ਨਾਂ ਵਿਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਸ਼ੱਕੀ ਟਿਕਾਣਿਆ ’ਤੇ ਛਾਪੇਮਾਰੀ ਕੀਤੀ।

dig  caso operation  police officer

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਇੰਦਰਬੀਰ ਸਿੰਘ ਨੇ ਦੱਸਿਆ ਕਿ ਕਾਸੋ ਆਪ੍ਰੇਸ਼ਨ ਤਹਿਤ ਐੱਸ. ਪੀ. ਡੀ. ਬਾਲਕਿਸ਼ਨ ਸਿੰਗਲਾ, ਐੱਸ. ਪੀ. ਗੁਰਸ਼ਰਨ ਸਿੰਘ ਸੰਧੂ, ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ, ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਪਰਮਜੀਤ ਸਿੰਘ ਸੰਧੂ ਅਤੇ ਸਮੂਹ ਥਾਣਿਆਂ ਦੇ ਮੁਖੀਆ ਸਮੇਤ 350 ਮੁਲਾਜ਼ਮਾ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਮੋਗਾ ਪੁਲਸ ਵਲੋਂ ਚਾਰਾਂ ਸਬ-ਡਵੀਜ਼ਨਾਂ ਦੀਆਂ ਲੋਕੇਸ਼ਨਾ ਪਹਿਲਾਂ ਹੀ ਤੈਅ ਕਰ ਲਈਆਂ ਸਨ, ਜਿਨ੍ਹਾਂ ਵਿਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰਾਂ ਦੀਆਂ ਤਲਾਸ਼ੀਆਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਕੁੱਝ ਵਿਅਕਤੀਆਂ ਵਿਰੁੱਧ ਮਕੁੱਦਮੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਸਖ਼ਤ ਨਿਰਦੇਸ਼ਾ ਤਹਿਤ ਨਸ਼ਾ ਵਿਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।A large-scale raid

also read :- ਹਰਿਆਣਾ ਦੀ ਸਿਆਸਤ ‘ਚ ਹੋਣ ਜਾ ਰਿਹਾ ਵੱਡਾ ਧਮਾਕਾ , ਥੋੜੇ ਸਮੇਂ ਵਿੱਚ ਬੀਜੇਪੀ ਚ ਸ਼ਾਮਲ ਹੋਵੇਗੀ ਕਾਂਗਰਸ ਦੀ ਇਹ MLA..

ਉਨ੍ਹਾਂ ਕਿਹਾ ਕਿ ਪੁਲਸ ਵਲੋਂ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਵੀ ਲਿਖ ਕੇ ਭੇਜਿਆ ਜਾ ਰਿਹਾ ਹੈ। ਸਾਡਾ ਉਦੇਸ਼ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ ਤਾਂ ਜੋ ਪੰਜਾਬ ਦੇ ਲੋਕ ਅਮਨ ਸ਼ਾਂਤੀ ਨਾਲ ਰਹਿ ਸਕਣ। ਇਸ ਮੌਕੇ ਜ਼ਿਲਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਈ ਵਾਰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਕਾਲਾ ਧੰਦਾ ਛੱਡ ਦੇਣ ਪ੍ਰੰਤੂ ਫ਼ਿਰ ਵੀ ਇਹ ਸੁਥਰੇ ਨਹੀਂ ਜਿਸ ਕਰ ਕੇ ਹੁਣ ਕਾਨੂੰਨ ਤਹਿਤ ਸਖ਼ਤ ਸਜ਼ਾ ਦਿੱਤੀ ਜਾ ਰਹੀ ਹੈ।A large-scale raid

Advertisement

Latest

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ
'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ