ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ, ਲਏ ਜਾ ਸਕਦੇ ਹਨ ਅਹਿਮ ਫ਼ੈਸਲੇ

Date:

A meeting of the five Singh Sahibans

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ‘ਤੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਹੋਵੇਗੀ। ਜਾਣਕਾਰੀ ਅਨੁਸਾਰ ਇਸ ਬੈਠਕ ਵਿਚ ਪੰਜ ਤਖਤਾਂ ਦੇ ਸਿੰਘ ਸਾਹਿਬਾਨ ਹਿੱਸਾ ਲੈਣਗੇ ਅਤੇ ਸਿੱਖ ਪੰਥ ਦੇ ਕਈ ਵਿਸ਼ੇਸ਼ ਮੁੱਦਿਆਂ ‘ਤੇ ਵਿਚਾਰ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਾਹਿਬਾਨ ਦੀ ਤਾਜਪੋਸ਼ੀ ਸਮਾਗਮ ਵੀ ਕਰਵਾਇਆ ਜਾਵੇਗਾ, ਜਿਨ੍ਹਾਂ ਵਿਚ ਸਭ ਤੋਂ ਪਹਿਲਾਂ ਗਿਆਨੀ ਪਰਵਿੰਦਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨਵੇਂ ਗ੍ਰੰਥੀ ਵਜੋਂ ਚਾਰਜ ਸੰਭਾਲਣਗੇ। 

ਇਸ ਤੋਂ ਇਲਾਵਾ 1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਥੇਦਾਰ ਗਿਆਨੀ ਰਘਬਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਆਪਣਾ ਮੁਆਫੀਨਾਮਾ ਲਿਖਿਆ ਸੀ ਕਿ ਕਿਵੇਂ ਡੇਰਾ ਸਾਧ ਨੂੰ ਮੁਆਫੀ ਦਿੱਤੀ ਗਈ ਅਤੇ ਉਨ੍ਹਾਂ ਦੇ ਰਾਜ ਸਮੇਂ ਅਕਾਲੀ ਦਲ ਸਰਕਾਰ ਦੀ ਰਾਜਸੀ ਬੇਅਦਬੀਆਂ ਹੋਈਆਂ ਉਸ ਮੁੱਦੇ ‘ਤੇ ਵੀ ਚਰਚਾ ਹੋ ਸਕਦੀ ਹੈ।A meeting of the five Singh Sahibans

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2024)

ਫ਼ਿਲਮਾਂ ਵਿਚ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਸੈੱਟ ਤੇ ਨਕਲੀ ਦਿਖਾਉਣ ਬਾਰੇ, ਕੁਝ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੇ ਦਿੱਤੀਆ ਸ਼ਿਕਾਇਤਾਂ ਤੋਂ ਇਲਾਵਾ ਕੋਈ ਵੱਡਾ ਫ਼ੈਸਲਾ ਸਾਹਮਣੇ ਆ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਇਨ੍ਹਾਂ ਮੁੱਦਿਆਂ ਵਿਚੋਂ ਕਿਹੜੇ-ਕਿਹੜੇ ਫ਼ੈਸਲੇ ‘ਤੇ ਵਿਚਾਰ ਚਰਚਾ ਹੋ ਸਕਦੀ ਹੈ।A meeting of the five Singh Sahibans

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...