Monday, January 27, 2025

ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

Date:

ਫਿਰੋਜ਼ਪੁਰ, 10 ਜਨਵਰੀ 2024.

            ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਮੈਨੂਅਲ ਸਕਵੈਂਜਰ ਐਕਟ 2013 ਤਹਿਤ ਬਣੀ ਜ਼ਿਲ੍ਹਾ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ ।            ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਬਾਰੇ ਬਣੇ ਐਕਟ ਤਹਿਤ ਉਨਾਂ ਦੀ ਸੁਰੱਖਿਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਬਾਰੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਅਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਾਉਣ ਬਾਰੇ ਕਿਹਾ ਗਿਆ । ਇਨਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਲੋਨ ਆਦਿ ਦੇ ਕੈਂਪ ਲਗਾ ਕੇ ਲੋਨ ਮੁਹੱਈਆਂ ਕਰਵਾਉਣ ਲਈ ਐਸ.ਸੀ.ਕਾਰਪੋਰੇਸ਼ਨਲੀਡ ਬੈਂਕ ਆਦਿ ਦੇ ਅਧਿਕਾਰੀਆਂ ਨੂੰ ਕੈਂਪ ਲਗਾਉਣ ਸਬੰਧੀ ਆਪਣਾ ਸ਼ਡਿਊਲ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂੰ ਭੇਜਣ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਵੱਧ ਤੋ ਵੱਧ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ ।                        ਇਸ ਮੌਕੇ ਸ੍ਰ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ,  ਸ਼੍ਰੀ ਧਰਮਪਾਲ ਸਿੰਘ ਈ.ਓ. ਨਗਰ ਕੌਂਸਲ ਜੀਰਾਸ਼੍ਰੀ ਹਰੀਸ਼ ਕੁਮਾਰ ਦਫ਼ਤਰ ਸਹਾਇਕ ਕਿਰਤ ਕਮਿਸ਼ਨਰਸ਼੍ਰੀ ਪਵਨ ਕੁਮਾਰ ਐੱਸ.ਆਈ,  ਸ਼੍ਰੀ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ)ਸ਼੍ਰੀ ਪ੍ਰਗਟ ਸਿੰਘ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ਼੍ਰੀ ਜਗਜੀਤ ਸਿੰਘ ਨੁਮਾਇੰਦਾ ਜ਼ਿਲ੍ਹਾ ਮੈਨੇਜਰਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨਸ਼੍ਰੀ ਅਮਰ ਭੱਟੀ ਮੈਂਬਰ ਸਫ਼ਾਈ ਸੇਵਕ ਯੂਨੀਅਨ ਆਦਿ ਹਾਜ਼ਰ ਸਨ।   

Share post:

Subscribe

spot_imgspot_img

Popular

More like this
Related

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਚੰਡੀਗੜ੍ਹ/ਨਵਾਂਸ਼ਹਿਰ, 26 ਜਨਵਰੀ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ...

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ,...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ...