Wednesday, January 15, 2025

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

Date:

ਚੰਡੀਗੜ੍ਹ, 1ਅਕਤੂਬਰ 2023:

A new milestone in industrial development ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਰੱਖਣਗੇ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ।

READ ALSO : ਕੈਨੇਡਾ ਭਾਰਤ ਨਾਲ ਬਿਹਤਰ ਸਬੰਧ ਚਾਹੁੰਦਾ ਹੈ: ਜਸਟਿਨ ਟਰੂਡੋ

ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ।A new milestone in industrial development

ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।A new milestone in industrial development

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...