ਸੰਤ ਸਮਾਜ ਦੇ ਮੁੱਖ ਬੁਲਾਰੇ ਬਾਬਾ ਬਲਵਿੰਦਰ ਸਿੰਘ ਦੇ ਕਤਲ ਕਾਂਡ ਵਿਚ ਨਵਾਂ ਮੋੜ

A new twist in the murder case

A new twist in the murder case

ਪਿੰਡ ਅਠਵਾਲ ਦੇ ਗੁਰਦੁਆਰਾ ਸਾਹਿਬ ਦੇ ਮੁਖੀ ਦਾ ਕਤਲ ਕਰਨ ਵਾਲੇ ਨੌਜਵਾਨ ਨੂੰ ਸੀ. ਆਈ. ਏ ਸਟਾਫ ਬਟਾਲਾ ਅਤੇ ਥਾਣਾ ਘੁਮਾਣ ਦੀ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਪੁਲਸ ਲਾਈਨ ਬਟਾਲਾ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ ਮੈਡਮ ਅਸ਼ਵਿਨੀ ਗੋਟਿਆਲ ਨੇ ਦੱਸਿਆ ਕਿ ਬੀਤੀ 30 ਅਪ੍ਰੈਲ ਦੀ ਰਾਤ ਨੂੰ ਸੰਤ ਸਮਾਜ ਦੇ ਮੁੱਖ ਬੁਲਾਰੇ ਬਾਬਾ ਬਲਵਿੰਦਰ ਸਿੰਘ ਮੁਖੀ ਗੁਰਦੁਆਰਾ ਗੁਰੂ ਅਮਰਦਾਸ ਪਿੰਡ ਅਠਵਾਲ ਦੇ ਨਾਲ ਉਨ੍ਹਾਂ ਦੀ ਸੇਵਾ ਕਰਦਿਆਂ ਨੌਜਵਾਨ ਰਮਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਸਲਾਹਪੁਰ ਦਾ ਅਚਾਨਕ ਝਗੜਾ ਹੋ ਗਿਆ ਸੀ, ਜਿਸ ਤੋਂ ਬਾਬਾ ਇਸ ਨੌਜਵਾਨ ਨੇ ਉਕਤ ਗੁਰਦੁਆਰਾ ਮੁਖੀ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਫਰਾਰ ਹੋ ਗਿਆ ਸੀ। ਜਿਸ ਸਬੰਧੀ ਥਾਣਾ ਘੁਮਾਣ ਵਿਖੇ ਮੁਕੱਦਮਾ ਨੰ.59 ਧਾਰਾ 302 ਆਈ.ਪੀ.ਸੀ ਤਹਿਤ ਕੇਸ ਦਰਜ ਕਰਨ ਉਪਰੰਤ ਉਕਤ ਨੌਜਵਾਨ ਦੀ ਤਲਾਸ਼ ਕਰਨੀ ਆਰੰਭ ਕਰ ਦਿੱਤੀ ਸੀ। A new twist in the murder case

also read :- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’, ਕਬਜ਼ ਤੇ ਪੱਥਰੀ ਦੀ ਸਮੱਸਿਆ ਸਣੇ ਕਈ ਬੀਮਾਰੀਆਂ ਨੂੰ ਕਰੇ ਦੂਰ

ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਸਭ ਦੇ ਚੱਲਦਿਆਂ ਸੀ.ਆਈ.ਏ ਸਟਾਫ ਬਟਾਲਾ ਅਤੇ ਥਾਣਾ ਘੁਮਾਣ ਦੀ ਪੁਲਸ ਨੇ ਐੱਸ.ਪੀ.ਡੀ ਦੀ ਨਿਗਰਾਨੀ ਹੇਠ ਡੀ.ਐੱਸ.ਪੀ (ਪੀ.ਬੀ.ਆਈ.) ਅਤੇ ਡੀ.ਐੱਸ.ਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਦੀ ਅਗਵਾਈ ਹੇਠ ਸਫਲਤਾ ਪ੍ਰਾਪਤ ਕਰਦਿਆਂ ਨੌਜਵਾਨ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਇਸ ਕੋਲੋਂ ਕਿਰਚ ਬਰਾਮਦ ਕਰ ਲਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਾ ਦਾ ਭਤੀਜਾ ਸੀ।A new twist in the murder case

[wpadcenter_ad id='4448' align='none']