Sunday, January 19, 2025

ਸਿੱਖਿਆ ਵਿਭਾਗ ਫਾਜ਼ਲਕਾ ਵੱਲੋਂ ਕਿਸ਼ੋਰ ਸਿੱਖਿਆ ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

Date:

ਫਾਜ਼ਿਲਕਾ, 26 ਦਸੰਬਰ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਡਾ.ਸੁਖਵੀਰ ਸਿੰਘ ਬੱਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਸ਼੍ਰੀ ਪੰਕਜ ਕੁਮਾਰ ਅੰਗੀ ਦੀ ਯੋਗ ਅਗਵਾਈ ਵਿੱਚ ਕਿਸ਼ੋਰ ਸਿੱਖਿਆ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ਼੍ਰੀ ਪੰਕਜ ਅੰਗੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਲਗਭਗ 450 ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਉਨ੍ਹਾਂ ਨੇ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਕਿਸ਼ੋਰ ਅਵਸਥਾ ਵਿਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਜਾਣੂ ਕਰਵਾਉਣ ਲਈ ਚਾਰ ਰਿਸੋਰਸ ਪਰਸਨਾਂ ਡਾਕਟਰ ਪਿਕਾਕਸ਼ੀ ਅਰੋੜਾ,ਸ੍ਰੀ ਅਜੇ ਖੋਸਲਾ, ਸ੍ਰੀਮਤੀ ਰੁਪਿੰਦਰ ਕੌਰ ਅੰਗਰੇਜ਼ੀ ਅਧਿਆਪਕਾ ਅਤੇ ਸ੍ਰੀ ਨਰੇਸ਼ ਕੁਮਾਰ ਡੀ.ਐਮ. ਸਾਇੰਸ ਦੀ ਮਦਦ ਲਈ ਗਈ।

ਇਹਨਾਂ ਰਿਸੋਰਸ ਪਰਸਨਾਂ ਵੱਲੋਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਉਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਸ ਉਮਰ ਵਿਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਅਗਾਂਊ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀ ਇਸ ਸਥਿਤੀ ਨੂੰ ਵਧੀਆ ਢੰਗ ਨਾਲ ਨਜਿੱਠ ਸਕਣ। ਉਹਨਾਂ ਦੱਸਿਆ ਕਿ ਕਿਸ਼ੋਰ ਅਵਸਥਾ ਵਿੱਚ ਕਈ ਪ੍ਰਕਾਰ ਦੀਆਂ ਸਰੀਰਕ ਅਤੇ ਮਾਨਸਿਕ ਤਬਦੀਲੀਆਂ ਆਉਣਾ ਸੁਭਾਵਿਕ ਹੁੰਦਾ ਹੈ ਅਤੇ ਕਿਸੇ ਪ੍ਰਕਾਰ ਦੇ ਡਰ ਦੀ ਲੋੜ ਨਹੀਂ ਹੁੰਦੀ।

ਇਸ ਤੋਂ ਅੱਗੇ ਸ਼੍ਰੀ ਪੰਕਜ ਕੁਮਾਰ ਅੰਗੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਵਿੱਚ ਇਹ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨਗੇ। ਇਸ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚੜਾਉਣ ਲਈ ਸ਼੍ਰੀ ਸਤਿੰਦਰ ਬਤਰਾ, ਸ਼੍ਰੀ ਅੰਕੁਰ ਸ਼ਰਮਾ, ਸ਼੍ਰੀ ਰੌਕਸੀ ਫੁਟੇਲਾ, ਸ਼੍ਰੀ ਗੁਰਛਿੰਦਰ ਪਾਲ ਸਿੰਘ, ਸ਼੍ਰੀ ਸਤਿੰਦਰ ਸਚਦੇਵਾ ਵੱਲੋਂ ਅਹਿਮ ਯੋਗਦਾਨ ਦਿੱਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਸ਼੍ਰੀ ਸੁਰਿੰਦਰ ਕੰਬੋਜ ਵੱਲੋਂ ਵਧੀਆ ਢੰਗ ਨਾਲ ਨਿਭਾਈ ਗਈ। ਰਜਿਸਟ੍ਰੇਸ਼ਨ ਦਾ ਕੰਮ ਸ਼੍ਰੀ ਅਰਸ਼ਦੀਪ ਸਿੰਘ,ਕਰਨ ਕੌਸ਼ਿਕ ਅਤੇ ਰਾਜੇਸ਼ ਕੁਮਾਰ ਵੱਲੋਂ ਪੂਰਾ ਕੀਤਾ ਗਿਆ।

ਇਸ ਮੌਕੇ ਸਾਰੇ ਬੀ.ਐਨ.ਓਜ਼ ਅਤੇ ਡੀ.ਐਸ.ਐਮ. ਸ਼੍ਰੀ ਪ੍ਰਦੀਪ ਕੁਮਾਰ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...