Thursday, January 23, 2025

ਸਕੇ ਭਰਾਵਾਂ ਦੀ ਜੋੜੀ ਬਾਣੀ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ

Date:

ਫਾਜ਼ਿਲਕਾ, 15 ਨਵੰਬਰ

ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫਸਲ ਨੂੰ ਅੱਗ ਨਹੀਂ ਲਗਾਈ ਉਥੇ ਸਿਧੀ ਫਸਲ ਦੀ ਬਿਜਾਈ ਕਰਕੇ ਵਧ ਝਾੜ ਪ੍ਰਾਪਤ ਕੀਤਾ ਗਿਆ।

ਬਲਾਕ ਫਾਜ਼ਿਲਕਾ ਦੇ ਪਿੰਡ ਮੁੰਬੇਕਾ ਦਾ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਬਾਠ ਅਤੇ ਬਲਵਿੰਦਰ ਸਿੰਘ ਬਾਠ ਦੋਵੇਂ ਸਕੇ ਭਰਾ ਹਨ ਤੇ ਪਿਛਲੇ  ਅੱਠ ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵੱਖ ਵੱਖ ਸੰਦਾ ਦੀ ਮਦਦ ਨਾਲ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ| ਕਿਸਾਨ ਤਰਸੇਮ ਸਿੰਘ ਬਾਠ ਨੇ ਦੱਸਿਆ ਕਿ ਉਹ ਲਗਭਗ 50 ਏਕੜ ਜ਼ਮੀਨ ਤੇ ਖੇਤੀ ਕਰਦੇ ਹਨ ਤੇ ਇਸ ਵਾਰ ਝੋਨੇ ਦੀ 1885 ਕਿਸਮ ਦੀ ਕਟਾਈ ਕਰਨ ਉਪਰੰਤ ਸਭ ਤੋਂ ਪਹਿਲਾਂ ਝੋਨੇ ਦੀ ਪਰਾਲੀ ਨੂੰ ਸਾਰੇ ਖੇਤ ਵਿੱਚ ਇੱਕ ਸਾਰ ਖਲਾਰ ਦਿੱਤਾ ਗਿਆ ਉਸ ਤੋਂ ਬਾਅਦ ਮਲਚਰ ਚਲਾ ਕੇ ਪਰਾਲੀ ਨੂੰ ਖੇਤ ਵਿੱਚ ਵਿਸ਼ਾ ਦਿੱਤਾ ਗਿਆ ਅਤੇ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰ ਦਿੱਤੀ| ਇਸ ਤਰੀਕੇ ਨਾਲ ਇਹ ਕਿਸਾਨ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਲਗਾਤਾਰ ਉਪਰਾਲੇ ਕਰ ਰਹੇ ਹਨ ਤੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਹੇ ਹਨ|

ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਸਰਕਲ ਇੰਚਾਰਜ ਸੁਖਦੀਪ ਸਿੰਘ ਜੇਟੀ ਤਰਸੇਮ ਸਿੰਘ ਅਤੇ ਗੁਰਬਖਸ਼ ਲਾਲ ਨੇ ਦੱਸਿਆ ਕਿ ਉਹ ਲਗਾਤਾਰ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਜਿਸ ਸਦਕਾ ਕਿਸਾਨ ਤਰਸੇਮ ਸਿੰਘ ਬਾਠ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਦਾ ਅਤੇ ਹੋਰ ਵੀ ਕਈ ਕਿਸਾਨ ਵੀ ਆਪਣੀ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਂਦੇ। ਉਨ੍ਹਾਂ ਨੇ ਦਸਿਆ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਵੀ ਦੁਸ਼ਿਤ ਹੁੰਦਾ ਹੈ ਜਿਸ ਨਾਲ ਮਨੁਖੀ ਸਿਹਤ ਉਤੇ ਮਾੜਾ ਅਸਰ ਪੈਂਦਾ ਹੈ ਇਸ ਲਈ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ-ਵੱਖ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਨੂੰ ਵਰਤ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...