Saturday, December 28, 2024

ਨੇਤਰਹੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ  ਕੀਤਾ ਗਿਆ ਸੈਮੀਨਾਰ

Date:

ਅੰਮ੍ਰਿਤਸਰ 18 ਅਪੈ੍ਰਲ:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਬੀਬੀ ਭਾਨੀ ਨੇਤਰਹੀਨ ਸੰਸਥਾਨ (ਲੜਕੀਆਂ), ਛੇਹਰਟਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪਿ੍ਰੰਸੀਪਲ ਸ੍ਰੀ ਸੁਨੀਲ ਗੁਪਤਾ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।

   ਇਸ ਮੌਕੇ ਆਪਣੇ ਸੰਬੌਧਨ ਵਿੱਚ ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸਦਾ ਲਾਭ ਹਰ ਦਿਵਿਆਂਗ ਵੋਟਰ ਲੈ ਸਕਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਸ਼ਮ ਐਪ ਤਿਆਰ ਕੀਤੀੌ ਗਈ ਹੈ,ਇਸ ਐਪ ਉੱਪਰ ਰਜਿਸਟ੍ਰੇਸ਼ਨ ਕਰਵਾ ਕੇ ਕੋਈ ਵੀ ਦਿਵਿਆਂਗ ਵੋਟਰ ਪੋਲÇੰਗ ਵਾਲੇ ਦਿਨ ਟ੍ਰਾਂਸਪੋਟ ਦੀ ਸੁਵਿਧਾ ਲੈ ਸਕਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲÇੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ ਇਕ ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਓ.ਡੀ.ਮੈਡਮ ਨੀਰਜ, ਗੁਰਵਿੰਦਰ ਸਿੰਘ , ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸਿਮਰਨਜੀਤ ਕੌਰ ਹਾਜ਼ਰ ਸਨ।

Share post:

Subscribe

spot_imgspot_img

Popular

More like this
Related