Thursday, January 9, 2025

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ

Date:

ਬਠਿੰਡਾ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਜ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐਮਸੀਐਮਸੀ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।

ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਬਣੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਹਨਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਸੈੱਲ ਦੇ ਮੈਂਬਰ ਸਕੱਤਰ ਸ. ਗੁਰਦਾਸ ਸਿੰਘ, ਮੈਂਬਰ ਸ. ਰੂਬਲ ਕਨੌਜੀਆ, ਸ਼੍ਰੀ ਰੋਬਿਨ ਜਿੰਦਲ ਤੋਂ ਇਲਾਵਾ ਐਮਸੀਐਮਸੀ ਟੀਮ ਦੇ ਕਰਮਚਾਰੀ ਆਦਿ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...