ਪੀ.ਐਮ.ਕਿਸਾਨ ਸਨਮਾਨਨਿਧੀ ਯੋਜਨਾ ਸਕੀਮ ਅਧੀਨ 12  ਤੋਂ 21 ਫਰਵਰੀ ਤੱਕ ਚਲਾਈ ਜਾ ਰਹੀ ਹੈ ਵਿਸੇਸ਼ ਮੁਹਿੰਮ-ਡਾ.ਅਮਰੀਕ ਸਿੰਘ

Date:

ਫ਼ਰੀਦਕੋਟ 14 ਫ਼ਰਵਰੀ,2024  

ਪ੍ਰਧਾਨ ਮੰਤਰੀ ਕਿਸਾਨ ਸਨਮਾਨਨਿਧੀ ਯੋਜਨਾ ਅਧੀਨ ਕੇਂਦਰ ਸਰਕਾਰ ਵੱਲੋਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਕਰਨ ਲਈ ਮਿਤੀ 12 ਫਰਵਰੀ 2024 ਤੋਂ ਮਿਤੀ 21 ਫਰਵਰੀ 2024 ਤੱਕ ਇੱਕ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ.ਅਮਰੀਕ ਸਿੰਘ ਨੇ ਦਿੱਤੀ।

ਉਹਨਾਂ ਦੱਸਿਆ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਾ ਹੋਣ ਕਰਕੇ ਪਿਛਲੀ ਕਿਸ਼ਤ ਜਾਰੀ ਨਹੀਂ ਹੋਈ ਉਹ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਜਾਂ ਪੀ.ਐਮ.ਕਿਸਾਨ ਐਪ ਰਾਹੀਂ ਖੁਦ ਵੀ ਆਪਣੀ ਈ.ਕੇ.ਵਾਈ.ਸੀ ਮੁਕੰਮਲ ਕਰ ਸਕਦੇ ਹਨ। ਇਸ ਕੰਮ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਵੀ ਆਪਣੇ ਸਟਾਫ ਦੀਆਂ ਪਿੰਡ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਈ.ਕੇ.ਵਾਈ.ਸੀ ਕਰਵਾਉਣ ਲਈ ਉਹਨਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਜਿਲ੍ਹਾ ਫਰੀਦਕੋਟ ਵਿੱਚ ਹੁਣ ਤੱਕ ਲਗਭਗ 63 ਪ੍ਰਤੀਸ਼ਤ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਹੋ ਚੁੱਕੀ ਹੈ ਅਤੇ ਜਿਨ੍ਹਾਂ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ ਰਹਿੰਦੀ ਹੈ, ਇਸ ਵਿਸੇਸ਼ ਮੁਹਿੰਮ ਦੌਰਾਨ ਆਪਣੀ ਈ.ਕੇ.ਵਾਈ.ਸੀ ਕਰਵਾ ਲੈਣ ਤਾਂ ਜੋ ਉਹਨਾਂ ਨੂੰ 16ਵੀਂ ਕਿਸ਼ਤ ਦਾ ਲਾਭ ਮਿਲ ਸਕੇ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...