ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ:

ਗ੍ਰਾਮ ਪੰਚਾਇਤ ਚੋਣਾਂ-2024 ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 1626 ਅਤੇ ਪੰਚਾਂ ਦੇ ਅਹੁਦੇ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਏ.ਡੀ.ਸੀ. ਵਿਕਾਸ ਦੇ ਦਫ਼ਤਰ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 511 ਅਤੇ ਪੰਚਾਂ ਲਈ 1770 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਗਿੱਦੜਬਾਹਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 359 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 1087 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

      ਇਸੇ ਤਰ੍ਹਾਂ ਮਲੋਟ ਬਲਾਕ ਵਿੱਚ ਸਰਪੰਚਾਂ ਲਈ ਕੁੱਲ 379 ਅਤੇ ਪੰਚਾਂ ਲਈ ਕੁੱਲ 1219 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਲੰਬੀ ਬਲਾਕ ਵਿੱਚ ਸਰਪੰਚਾਂ ਲਈ 377 ਅਤੇ ਪੰਚਾਂ ਲਈ ਕੁੱਲ 1147 ਨਾਮਜ਼ਦਗੀਆਂ ਪ੍ਰਾਪਤ ਹੋਈਆਂ। 

    ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ ਅੱਜ 5 ਅਕਤੂਬਰ, 2024 ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ, 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

[wpadcenter_ad id='4448' align='none']