Thursday, January 9, 2025

ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ

Date:

ਫਾਜ਼ਿਲਕਾ, 12 ਅਕਤੂਬਰ
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਵਿਚ 1534 ਮੀਟ੍ਰਿਕ ਟਨ ਦੀ ਆਮਦ ਹੋਈ, 1239 ਮੀਟ੍ਰਿਨ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪਾਰ ਕੀਤਾ ਜਾ ਰਿਹਾ ਹੈ, 72 ਘੰਟਿਆਂ ਪਹਿਲਾਂ ਖਰੀਦੀ ਫਸਲ ਦੀ 720 ਮੀਟ੍ਰਿਕ ਟਨ ਦੀ ਲਿਫਟਿੰਗ ਦੇ ਮੁਕਾਬਲੇ 835 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 3.43 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਪਰ ਨਿਰਧਾਰਤ ਸਮੇਂ ਅੰਦਰ—ਅੰਦਰ 6.22 ਕਰੋੜ ਦੀ ਅਦਾਇਗੀ ਵੀ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਸਮੂਹ ਖਰੀਦ ਏਜੰਸੀਆਂ ਨੂੰ ਫਸਲ ਦੀ ਨਾਲੋ—ਨਾਲ ਖਰੀਦ ਕਰਨ, ਨਿਰਧਾਰਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਹੋਰ ਤੇਜੀ ਲਿਆਉਣ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਵੀ 48 ਘੰਟਿਆਂ ਦੇ ਅੰਦਰ—ਅੰਦਰ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੁੰ ਵੀ ਅਪੀਲ ਕੀਤੀ ਕਿ ਉਹ ਜਲਦੀ ਨਾ ਕਰਨ, ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜ਼ੋ ਉਨ੍ਹਾਂ ਨੂੰ ਮੰਡੀ ਵਿਖੇ ਰੁਕਣਾ ਨਾ ਪਵੇ, ਫਸਲ ਦੀ ਨਾਲੋ—ਨਾਲ ਖਰੀਦ ਹੋਵੇ ਤੇ ਕਿਸਾਨ ਵੀਰਾਂ ਨੂੰ ਸਮੇਂ ਸਿਰ ਵਿਹਲਾ ਕੀਤਾ ਜਾ ਸਕੇ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...