ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2024)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2024)

Aaj Da Hukamnama

Aaj Da Hukamnama

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥

(ਅਰਥ / ਵਿਆਖਿਆ)

(ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ॥੧॥
(ਹੇ ਪੰਡਿਤ!) ਤੂੰ ਇਕ ਪਰਮਾਤਮਾ ਦਾ ਨਾਮ ਸਿਮਰਦਾ ਨਹੀਂ । ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਦੇਹ ॥੧॥ ਰਹਾਉ ॥
(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ॥੨॥
ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਰਵਿਦਾਸ ਆਖਦਾ ਹੈ-ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ॥੩॥੪॥

Aaj Da Hukamnama

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ