Friday, January 24, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

Aaj Da Hukamnama

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਪਉੜੀ ॥
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

(ਅਰਥ / ਵਿਆਖਿਆ)

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥
ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥

(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

Aaj Da Hukamnama

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...