Thursday, January 9, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

(ਅਰਥ / ਵਿਆਖਿਆ)

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥
ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ ॥
ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...