Sunday, January 19, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

Aaj Da Hukamnama

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥+

(ਅਰਥ / ਵਿਆਖਿਆ)

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

Aaj Da Hukamnama

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...