Sunday, January 19, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

Aaj Da Hukamnama

ਸੋਰਠਿ ਮਹਲਾ ੫ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥
ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥
ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥
ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥
ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

(ਅਰਥ / ਵਿਆਖਿਆ)

ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ । (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ ॥੧॥
ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ । ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧॥ ਰਹਾਉ ॥
ਹੇ ਭਾਈ! ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ । (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ, (ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ ॥੨॥
ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ । ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਜੇਹੜਾ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥
ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ । ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ ॥੪॥੭॥੫੭॥

Aaj Da Hukamnama

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...