ajj da Hukamnama ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ, 2023)

ਦੇਵਗੰਧਾਰੀ ਮਹਲਾ ੫ ॥
aaj da hukamnama darbar sahib amritsar ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

ਸ਼ਨਿਚਰਵਾਰ, ੧੩ ਫੱਗਣ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੫੩੧)

ਦੇਵਗੰਧਾਰੀ ਮਹਲਾ ੫ ॥
aaj da hukamnama darbar sahib amritsar ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ—ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ।੧।ਰਹਾਉ। ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ । ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ । (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ । ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ ਹੈ ।੧। ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ । ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ ।੨।੧੭।

hukamnama sahib
ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ—ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ

DAYV-GANDHAAREE, FIFTH MEHL:
aaj da hukamnama darbar sahib amritsar Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. || 1 || Pause || Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. || 1 || Again and again, God puts up with the millions of sins of the supremely ungrateful ones. The embodiment of mercy, the Perfect Transcendent Lord — Nanak longs for His Sanctuary. || 2 || 17 ||

Also Read : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ, 2023)

[wpadcenter_ad id='4448' align='none']