ਪਿੰਡ ਝਿੱਲ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ‘ਚ 18 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ

Date:

4500 ਤੋਂ ਵੱਧ ਮਰੀਜ਼ਾਂ ਦੇ ਹੋਏ ਟੈਸਟ

-ਆਮ ਆਦਮੀ ਕਲੀਨਿਕ ਮਾਡਲ ਨੇ ਸਿਹਤ ਦੇ ਖੇਤਰ ‘ਚ ਲਿਆਂਦਾ ਵੱਡਾ ਸੁਧਾਰ : ਡਾ. ਬਲਬੀਰ ਸਿੰਘ

ਪਟਿਆਲਾ, 8 ਮਈ: (ਮਾਲਕ ਸਿੰਘ ਘੁੰਮਣ)

Aam Aadmi Clinic Jhill ਕਰੀਬ ਸਾਢੇ ਅੱਠ ਮਹੀਨੇ ਪਹਿਲਾਂ 15 ਅਗਸਤ ਨੂੰ ਪਿੰਡ ਝਿੱਲ ਵਿਖੇ ਲੋਕਾਂ ਨੂੰ ਘਰਾਂ ਨੇੜੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ ਹੈ ਅਤੇ ਹੁਣ ਤੱਕ 18 ਹਜ਼ਾਰ 500 ਮਰੀਜ਼ ਇਸ ਕਲੀਨਿਕ ਤੋਂ ਇਲਾਜ ਕਰਵਾ ਚੁੱਕੇ ਹਨ ਤੇ ਕਰੀਬ 4500 ਤੋਂ ਵੱਧ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਪਿੰਡ ਝਿੱਲ ਵਿਖੇ ਚੱਲ ਰਹੇ ਕਲੀਨਿਕ ‘ਚ 30 ਅਪ੍ਰੈਲ ਤੱਕ ਕੁੱਲ 4576 ਮਰੀਜ਼ਾਂ ਨੇ ਟੈਸਟ ਕਰਵਾਏ ਹਨ। Aam Aadmi Clinic Jhil

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ‘ਚ ਹੁਣ ਤੱਕ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ ਪਟਿਆਲਾ ਜ਼ਿਲ੍ਹੇ ‘ਚ 45 ਆਮ ਆਦਮੀ ਕਲੀਨਿਕ ਇਸ ਸਮੇਂ ਕਾਰਜਸ਼ੀਲ ਹਨ ਤੇ ਆਉਣ ਵਾਲੇ ਕੁਝ ਦਿਨਾਂ ‘ਚ ਹੋਰ ਕਲੀਨਿਕਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬੱਚਤ ਹੋਈ ਹੈ, ਉਥੇ ਹੀ ਹਸਪਤਾਲਾਂ ‘ਚ ਮਰੀਜ਼ਾਂ ਦੀਆਂ ਲੰਮੀਆਂ ਕਤਾਰਾਂ ਖਤਮ ਹੋਈਆਂ ਹਨ ਤੇ ਲੋਕਾਂ ਨੂੰ ਘਰਾਂ ਨੇੜੇ ਬਿਹਤਰ ਸਿਹਤ ਸਹੂਲਤਾਵਾਂ ਪ੍ਰਦਾਨ ਹੋਣ ਲੱਗੀਆਂ ਹਨ। Aam Aadmi Clinic Jhil

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...