ਹਰਸਿਮਰਤ ਕੌਰ ਬਾਦਲ ਦੇ ਬਿਆਨ ‘ਤੇ CM ਮਾਨ ਦਾ ਤੰਜ,SGPC ਨੂੰ ਕਹਿ ਦਿੱਤੀ ਵੱਡੀ ਗੱਲ..

 AAP Vs Akali Dal

 AAP Vs Akali Dal

ਪੰਜਾਬ ਵਿੱਚ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਘੇਰਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਅਕਾਲੀ ਦਲ ਬਾਦਲ ਦੇ ਸੰਸਦ ਮੈਂਬਰ ਨੂੰ ਬਚਾਉਣ ਦੇ ਦੋਸ਼ ਲਾਏ ਹਨ।

CM ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ-”ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸੑੀ ਹਰਜਿੰਦਰ ਧਾਮੀ ਜੀ(SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..”

ਅਕਾਲੀ ਦਲ ਦੀ ਰਣਨੀਤੀ ਨੂੰ ਬਾਬੇ ਨਾਨਕ ਦੀ ਦੱਸਿਆ

ਦਰਅਸਲ ਹਰਸਿਮਰਤ ਕੌਰ ਬਾਦਲ ਨੇ ਮਾਘੀ ਮੇਲੇ ਦੌਰਾਨ ਮਹਿਲਾ ਵਲੰਟੀਅਰਾਂ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਵਿਵਾਦਤ ਬਿਆਨ ਦਿੱਤਾ ਸੀ। ਸੁਖਬੀਰ ਬਾਦਲ ਦੇ ਸਾਹਮਣੇ ਔਰਤਾਂ ਦੀਆਂ ਮੰਗਾਂ ਮੰਨਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ-ਮੈਨੂੰ ਯਕੀਨ ਹੈ ਕਿ ਤੁਸੀਂ ਔਰਤਾਂ ਦੀਆਂ ਇਨ੍ਹਾਂ ਗੱਲਾਂ ਵੱਲ ਜ਼ਰੂਰ ਧਿਆਨ ਦੇਵੋਗੇ ਅਤੇ ਬਾਬੇ ਨਾਨਕ ਦੀ ਤੱਕੜੀ ਪਾਰਟੀ…ਪੰਥ ਦੀ ਪਾਰਟੀ ਜੋ 13-13 ਕਰਦੇ ਹੋਏ ਹਰ ਇੱਕ ਵਰਗ ਦਾ ਭਲਾ ਸੋਚਦੀ ਹੈ

READ ALSO:ਪੰਜਾਬ ‘ਚ ਮੌਸਮ ਨੂੰ ਲੈ ਕੇ ਚੰਗੀ ਖ਼ਬਰ ,ਇਸ ਤਰੀਕ ਤੋਂ ਬਾਅਦ ਮਿਲੇਗੀ ਠੰਡ ਤੋਂ ਰਾਹਤ!

ਸ਼੍ਰੋਮਣੀ ਕਮੇਟੀ ‘ਤੇ ਸੰਪਰਦਾਵਾਂ ਦੇ ਮਾਮਲਿਆਂ ‘ਚ ਦਖਲ ਦੇਣ ਦੇ ਲਾਏ ਸਨ ਦੋਸ਼

ਮੁੱਖ ਮੰਤਰੀ ਨੇ ਆਪਣੇ ਬਿਆਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੱਜੀ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਮੇਂ ਦਿੱਤੇ ਬਿਆਨ ਨਾਲ ਜੋੜਿਆ ਹੈ। ਕਰੀਬ ਇਕ ਸਾਲ ਪਹਿਲਾਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਚੈਨਲਾਂ ‘ਤੇ ਗੁਰਬਾਣੀ ਦੇ ਪ੍ਰਸਾਰਣ ‘ਤੇ ਰੋਕ ਲਗਾ ਦਿੱਤੀ ਸੀ। ਜਿਸ ‘ਤੇ ਐਡਵੋਕੇਟ ਧਾਮੀ ਨੇ ਸੀਐਮ ਭਗਵੰਤ ਮਾਨ ਨੂੰ ਧਾਰਮਿਕ ਮਾਮਲਿਆਂ ‘ਚ ਦਖਲ ਨਾ ਦੇਣ ਦੀ ਸਲਾਹ ਦਿੱਤੀ ਸੀ।

 AAP Vs Akali Dal

[wpadcenter_ad id='4448' align='none']