CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ‘ਆਪ’ ਦਾ ਜਲੰਧਰ ‘ਚ ਪ੍ਰਦਰਸ਼ਨ

AAP's demonstration in Jalandhar

AAP’s demonstration in Jalandhar

ਜਲੰਧਰ ਵਿਚ ਅੱਜ ਆਮ ਆਦਮੀ ਪਾਰਟੀ ਨੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵਿਰੋਧ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਕਈ ਸੂਬਾ ਪੱਧਰੀ ਨੇਤਾ ਅਤੇ ਮੰਤਰੀ ਸ਼ਾਮਲ ਹੋਏ ਹਨ। ਆਪਣੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਕੇਜਰੀਵਾਲ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਜਾਵੇ। ਪ੍ਰਦਰਸ਼ਨ ਦੌਰਾਨ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਾਮਲ ਰਹੇ। 

ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਸੀ. ਬੀ. ਆਈ. ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਸਵੇਰੇ ਬਾਬਾ ਜਗ ਜੀਵਨ ਰਾਮ ਚੌਂਕ 120 ਫੁੱਟੀ ਰੋਡ ਤੋਂ ਸ਼ੁਰੂ ਕੀਤਾ ਗਿਆ। ਇਹ ਵਿਰੋਧ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਨੂੰ ਸੀ. ਬੀ. ਆਈ. ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ।AAP’s demonstration in Jalandhar

ਫਿਲਹਾਲ ਅਰਵਿੰਦ ਕੇਜਰੀਵਾਲ ਸੀ. ਬੀ. ਆਈ. ਦੇ ਹਿਰਾਸਤ ਵਿਚ ਹਨ। 24 ਜੂਨ ਨੂੰ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ‘ਤੇ ਰੋਤ ਲਗਾ ਦਿੱਤੀ ਸੀ। ਉਸੇ ਰਾਤ ਸੀ. ਬੀ. ਆਈ. ਸ਼ਰਾਬ ਨੀਤੀ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਜਰੀਵਾਲ ਕੋਲੋਂ ਪੁੱਛਗਿੱਛ ਕਰਨ ਤਿਹਾੜ ਜੇਲ੍ਹ ਪਹੁੰਚ ਗਈ ਸੀ ਅਤੇ 26 ਜੂਨ ਦੀ ਸਵੇਰੇ 76 ਦਿਨਾਂ ਤੋਂ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਫਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਨਾਰਾਜ਼ ਆਪ ਵਰਕਰ ਦਿੱਲੀ ਅਤੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਨ।

also read :- CM ਮਾਨ ਨੇ ਫਿਰ ਕੱਸਿਆ ਅਕਾਲੀ ਦਲ ‘ਤੇ ਤੰਜ, ਕਿਹਾ- “ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ

 ਇਸ ਦੌਰਾਨ ਧਰਨੇ ’ਤੇ ਬੈਠੇ ‘ਆਪ’ ਆਗੂਆਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਦਾਲਤ ਤੋਂ ਰਾਹਤ ਮਿਲੀ ਤਾਂ ਈ. ਡੀ. ਦੀ ਟੀਮ ਨੇ ਹਾਈਕੋਰਟ ਪਹੁੰਚ ਕੇ 48 ਘੰਟਿਆਂ ਦਾ ਸਮਾਂ ਮੰਗਿਆ, ਜਿਸ ਤੋਂ ਬਾਅਦ ਸੀ. ਬੀ. ਆਈ. ਨੇ ਇਕ ਹੋਰ ਮਾਮਲੇ ਵਿੱਚ ਕੇਜਰੀਵਾਲ ਖ਼ਿਲਾਫ਼ ਅਦਾਲਤ ਵਿੱਚ ਪਹੁੰਚ ਕੀਤੀ ਅਤੇ ਉਸ ਨੂੰ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਇਹ ਕਾਰਵਾਈ ਨਿੰਦਣਯੋਗ ਹੈ।AAP’s demonstration in Jalandhar

[wpadcenter_ad id='4448' align='none']