ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ,1 ਅਗਸਤ

Able to solve problems ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। 

ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਸ੍ਰੀ ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ। ASLO READ :  ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ 350

ਮੀਟਿੰਗ ਦੌਰਾਨ ਸ. ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ।Able to solve problems

ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ।Able to solve problems

[wpadcenter_ad id='4448' align='none']