Tuesday, January 7, 2025

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

Date:

ਚੰਡੀਗੜ੍ਹ, 19 ਜੁਲਾਈ:

ACCEPTING BRIBE CASE ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਸੁਖਦੇਵ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਅੱਜ ਇੱਥੇ ਵੇਰਵੇ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸਨੇ ਤਹਿਸੀਲਦਾਰ ਪੱਟੀ ਵਿਖੇ ਦਸੰਬਰ 2022 ਵਿੱਚ ਨੰਬਰਦਾਰ ਦੇ ਅਹੁਦੇ ਲਈ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੇਰੀ ਕਾਰਵਾਈ ਲਈ ਫਾਈਲ ਐਸ.ਡੀ.ਐਮ ਪੱਟੀ ਨੂੰ ਭੇਜ ਦਿੱਤੀ। ਉਸ (ਮੁਲਾਜ਼ਮ) ਨੇ ਐਸ.ਡੀ.ਐਮ. ਦਫ਼ਤਰ ਤੋਂ ਉਸਦੀ ਫਾਈਲ ਕਲੀਅਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ACCEPTING BRIBE CASE
ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦੋਸ਼ੀ ਦਰਜਾ ਚਾਰ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ACCEPTING BRIBE CASE

————

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਮਾਨ ਸਰਕਾਰ ਨੇ ਲਈ ਸਾਰ, ਹੁਣ ਕਿਸਾਨ ਬਣ ਰਹੇ ਖ਼ੁਸ਼ਹਾਲ

Now the farmers are becoming happy ਪੰਜਾਬ ਦੇ ਕਿਸਾਨਾਂ...