ਮੋਗਾ ਵਿਖੇ ਪੰਜਾਬ ਰੋਡਵੇਜ ਦੀ ਬੱਸ ਪਲਟੀ,ਕਈ ਸਵਾਰੀਆਂ ਹੋਈਆਂ ਜ਼ਖਮੀਂ

Accident due to rain

Accident due to rain ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇੱਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਸੜਕ ਹਾਦਸਾ ਮੋਗਾ-ਅਬੋਹਰ ਸੜਕ ‘ਤੇ ਵਾਪਰਿਆ ਹੈ ।ਦਰਅਸਲ ਇਥੇ ਇੱਕ ਰੋਡਵੇਜ ਦੀ ਬੱਸ ਜੋ ਮੋਗਾ ਤੋਂ ਅਬੋਹਰ ਜਾ ਰਹੀ ਸੀ ਅਤੇ ਇਹ ਪੰਜਾਬ ਰੋਡਵੇਜ਼ ਦੀ ਬੱਸ ਮੋਗਾ ਦੇ ਬਾਘਾਪੁਰਾਣਾ ਵਿਖੇ ਪਲਟ ਗਈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ Accident due to rain

also read :- ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ

ਮਿਲੀ ਜਾਣਕਾਰੀ ਦੇ ਮੁਤਾਬਕ ਮੀਂਹ ਪੈਣ ਦੇ ਕਾਰਨ ਇਹ ਰੋਡਵੇਜ ਦੀ ਬੱਸ ਪਲਟ ਗਈ ਅਤੇ ਇੱਕ ਦੁਕਾਨ ਦੇ ਨਾਲ ਟਕਰਾ ਗਈ ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 50 ਤੋਂ 60 ਸਵਾਰੀਆਂ ਸਵਾਰ ਸਨ ਹਾਦੇ ਕਾਰਨ ਬੱਸ ਵਿੱਚ ਸਵਾਰ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖਮੀ ਸਵਾਰੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਹੈ ਕਿ ਕਿਸੇ ਵੀ ਯਾਤਰੀ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਇਆ ਹੈ।Accident due to rain

[wpadcenter_ad id='4448' align='none']