ਆਟੋ ਉਤੇ ਸਕੂਲ ਜਾ ਰਹੇ ਇਕੋ ਪਰਿਵਾਰ ਦੇ 9 ਬੱਚਿਆਂ ਨਾਲ ਵਾਪਰਿਆ ਹਾਦਸਾ…

ਆਟੋ ਉਤੇ ਸਕੂਲ ਜਾ ਰਹੇ ਇਕੋ ਪਰਿਵਾਰ ਦੇ 9 ਬੱਚਿਆਂ ਨਾਲ ਵਾਪਰਿਆ ਹਾਦਸਾ…

Accident happened with 9 children

Accident happened with 9 children

ਹਰਿਆਣਾ ਦੇ ਨੂਹ ਦੇ ਪਿੰਡ ਘਾਸੇੜਾ ‘ਚ ਬੁੱਧਵਾਰ ਸਵੇਰੇ ਕਰੀਬ ਸਾਢੇ 8 ਵਜੇ ਸੜਕ ਹਾਦਸੇ ‘ਚ 9 ਸਕੂਲੀ ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੈਡੀਕਲ ਕਾਲਜ ਨਲਹਾਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਾਰੇ ਬੱਚੇ ਖਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਪਿੰਡ ਘਾਸੇੜਾ ਦੇ ਇੱਕ ਹੀ ਪਰਿਵਾਰ ਦੇ ਰਹਿਣ ਵਾਲੇ ਸਾਰੇ ਬੱਚੇ ਪਿੰਡ ਦੇ ਸਰਕਾਰੀ ਸਕੂਲ ਵਿਚ ਪੜ੍ਹਨ ਲਈ ਆਟੋ ਰਾਹੀਂ ਜਾ ਰਹੇ ਸਨ। ਜਦੋਂ ਉਹ ਸਕੂਲ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਕਾਰਨ ਸੜਕ ’ਤੇ ਖੜ੍ਹੇ ਪਾਣੀ ਦੇ ਟੈਂਕਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਆਟੋ ਵਿੱਚ ਬੈਠੇ ਬੱਚੇ ਜ਼ਖਮੀ ਹੋ ਗਏ ਅਤੇ ਆਟੋ ਦਾ ਵੀ ਨੁਕਸਾਨ ਹੋ ਗਿਆ।Accident happened with 9 children

also read :- ਗਰਮੀ ਦੇ ਕਹਿਰ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਇਹ ਬੱਚੇ ਜ਼ਖਮੀ ਹੋਏ
ਹਾਦਸਾ ਦੇਖ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਆਟੋ ‘ਚੋਂ ਬਾਹਰ ਕੱਢ ਕੇ ਮੈਡੀਕਲ ਕਾਲਜ ਨਲਹਾਰ ਪਹੁੰਚਾਇਆ। ਜ਼ਖਮੀਆਂ ‘ਚ ਸਲਮਾਨ (10), ਅਸਮਾ (15), ਨਾਜ਼ਰੀਨ (12), ਸਬਰੂਨ (11), ਫਰਾਨ (10), ਰਿਆਜ਼ (9), ਅਫਸਾ (10) ਅਤੇ ਉਸਮਾਨ (10) ਆਦਿ ਸ਼ਾਮਲ ਹਨ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਘਾਸੇੜਾ ਦੇ ਵਸਨੀਕ ਇੱਕੋ ਪਰਿਵਾਰ ਦੇ ਬੱਚੇ ਆਟੋ ਵਿੱਚ ਸਕੂਲ ਜਾ ਰਹੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਖੁਸ਼ਕਿਸਮਤੀ ਵਾਲੀ ਗੱਲ ਹੀ ਕਿ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।Accident happened with 9 children

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ