accident with family
ਮਹਾਰਾਸ਼ਟਰ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਘਰ ‘ਚ ਅੱਗ ਲੱਗਣ ਕਾਰਨ 7 ਲੋਕ ਜ਼ਿੰਦਾ ਸੜ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਬੱਚੇ ਸ਼ਾਮਲ ਹਨ। ਅੱਗ ਦੀ ਇਸ ਭਿਆਨਕ ਘਟਨਾ ਨੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਹਫੜਾ-ਦਫੜੀ ਮਚਾ ਦਿੱਤੀ।
ਹਾਦਸਾ ਸਵੇਰੇ ਚਾਰ ਵਜੇ ਵਾਪਰਿਆ, ਉਸ ਸਮੇਂ ਸਾਰੇ ਗੂੜ੍ਹੀ ਨੀਂਦ ਸੁੱਤੇ ਪਏ ਸਨ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਅੱਗ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬਚਣ ਦਾ ਕੋਈ ਰਸਤਾ ਨਹੀਂ ਸੀ।
ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਸੰਭਾਜੀਨਗਰ ‘ਚ ਅੱਗ ਲੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਭਾਜੀਨਗਰ ਦੇ ਕੰਟੋਨਮੈਂਟ ਕੰਪਲੈਕਸ ਇਲਾਕੇ ‘ਚ ਇਕ ਦੁਕਾਨ ‘ਚ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਨੇ ਉਪਰਲੀ ਮੰਜ਼ਿਲ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਪੂਰੇ ਘਰ ਵਿਚ ਫੈਲ ਗਈ। ਇਮਾਰਤ ਦੇ ਉਪਰਲੇ ਕਮਰਿਆਂ ਵਿੱਚ ਇੱਕ ਪਰਿਵਾਰ ਰਹਿੰਦਾ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰਕ ਮੈਂਬਰ ਕੁਝ ਸਮਝ ਪਾਉਂਦੇ, ਉਹ ਅੱਗ ਦੀ ਲਪੇਟ ਵਿਚ ਆ ਗਏ। ਕੁਝ ਹੀ ਸਮੇਂ ਵਿਚ ਸਭ ਕੁਝ ਤਬਾਹ ਹੋ ਗਿਆ।accident with family
also read :- ਮੈਡੀਕਲ ਕਾਲਜ ਮੋਹਾਲੀ ਵਿਖੇ ਔਟਿਜ਼ਮ ਦਿਵਸ ਮਨਾਇਆ ਗਿਆ
ਭਿਆਨਕ ਅੱਗ ‘ਚ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 3 ਔਰਤਾਂ, 2 ਪੁਰਸ਼ ਅਤੇ 2 ਬੱਚੇ ਸ਼ਾਮਲ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦਈਏ ਕਿ ਜਦੋਂ ਤੱਕ ਗੁਆਂਢੀ ਕੁਝ ਸਮਝ ਪਾਉਂਦੇ, ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਸਥਾਨਕ ਲੋਕਾਂ ਨੇ ਆਪਣੇ ਪੱਧਰ ‘ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।accident with family