ਅੰਮ੍ਰਿਤ ਮਾਨ ਦੇ ਪਿਤਾ ’ਤੇ ਹੋਵੇਗੀ ਕਾਰਵਾਈ, ਕੈਬਨਿਟ ਦੀ ਸਬ-ਕਮੇਟੀ ਨੇ ਦਿੱਤਾ ਭਰੋਸਾ

ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ’ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਇਹ ਫ਼ੈਸਲਾ ਕੈਬਨਿਟ ਦੀ ਸਬ-ਕਮੇਟੀ ਅਤੇ SC ਆਗੂਆਂ ਵਿਚਾਲੇ ਹੋਈ ਬੈਠਕ ਦੌਰਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗਾਇਕ ਅੰਮ੍ਰਿਤ ਮਾਨ ਦੇ ਪਿਤਾ ’ਤੇ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫ਼ਿਕੇਟ ਤਹਿਤ ਸਰਕਾਰੀ ਅਧਿਆਪਕ ਦੀ ਨੌਕਰੀ ਹਾਸਲ ਕਰਨ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਇਹ ਮਾਮਲਾ ਸੁਰਖੀਆਂ ’ਚ ਆ ਗਿਆ ਸੀ।Action will be taken against Amrit Maan’s father

ਇੱਥੇ ਇਹ ਵੀ ਦੱਸਣਾ ਲਾਜ਼ਮੀ ਹੋਵੇਗਾ ਕਿ ਹਾਲ ਦੀ ਘੜੀ ਸਰਬਜੀਤ ਸਿੰਘ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾ ਰਹੇ ਹਨ। ਸ਼ਿਕਾਇਤਕਰਤਾ ਅਵਤਾਰ ਸਿੰਘ ਸਹੋਤਾ ਦੇ ਦੱਸਣ ਅਨੁਸਾਰ ਅੰਮ੍ਰਿਤ ਮਾਨ ਦੇ ਪਿਤਾ ਨੇ ਅਧਿਆਪਕ ਵਜੋਂ 34 ਸਾਲ ਤੋਂ ਵੱਧ ਨੌਕਰੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਦੀ ਸ਼ਿਕਾਇਤ ’ਤੇ ਐੱਸ. ਸੀ. ਕਮਿਸ਼ਨ ਨੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤੱਥਾਂ ਦੇ ਅਧਾਰ ’ਤੇ ਕਾਰਵਾਈ ਕਰਨ ਲਈ 21 ਜੂਨ ਤੱਕ ਦਾ ਸਮਾਂ ਦਿੱਤਾ ਸੀ।Action will be taken against Amrit Maan’s father

ALSO READ :- ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ ਨੂੰ ਸੱਦੀ

ਇਸ ਮਾਮਲੇ ਦੇ ਤੂਲ ਫੜਨ ਤੋਂ ਬਾਅਦ ਪੰਜਾਬ ਸਰਕਾਰ ਦੁਆਰਾ ਵੀ ਇਸ ਮਾਮਲੇ ’ਚ ਕਾਰਵਾਈ ਕਰਦਿਆਂ ਕੈਬਨਿਟ ਦੀ ਸਬ-ਕਮੇਟੀ ਦੀ ਗਠਨ ਕੀਤਾ ਗਿਆ ਸੀ। ਇਸ ਸਬ-ਕਮੇਟੀ ਵਲੋਂ ਮੋਹਾਲੀ ’ਚ ‘ਰਿਜ਼ਰਵ ਚੋਰ ਫ਼ੜੋ’ ਬੈਨਰ ਹੇਠ ਲੱਗੇ ਮੋਰਚੇ ਦਾ ਆਗੂਆਂ ਨਾਲ ਬੈਠਕ ਕੀਤੀ ਗਈ।Action will be taken against Amrit Maan’s father

[wpadcenter_ad id='4448' align='none']