Saturday, January 18, 2025

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

Date:

ਕੋਟਕਪੂਰਾ 17 ਜਨਵਰੀ, 2025

ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ।

ਉਨ੍ਹਾਂ ਬੱਚਿਆਂ ਨੂੰ  ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ ਰਿਫਲੈਕਟਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਉਨ੍ਹਾਂ ਵਿਦਿਆਰਥੀਆਂ ਨੂੰ  ਨਵੇ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਬੱਚੇ ਆਪ ਟਰੈਫਿਕ ਨਿਯਮਾਂ ਸਬੰਧੀ ਪੂਰੀ ਤਰ੍ਹਾਂ ਜਾਣੂ ਹੋਣਗੇ ਤਾਂ ਉਹ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਦੁਰਘਟਨਾਵਾ ਨੂੰ ਘਟਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਛੋਟੀ ਜੀ ਅਣਗਹਿਲੀ ਕਰਕੇ ਕਈ ਵਾਰ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ, ਇਸ ਕਰਕੇ ਸੜਕ ਤੇ ਚਲਦੇ ਸਮੇਂ ਵਹੀਕਲ ਦੀ ਸਪੀਡ ਨਿਰਧਾਰਤ ਰੱਖਣੀ ਚਾਹੀਦੀ ਹੈ ਤੇ ਸਿਗਨਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related