Wednesday, January 15, 2025

ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Date:

ਫਾਜ਼ਿਲਕਾ 5 ਜਨਵਰੀ 2024…

 ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਸ. ਰਵਿੰਦਰ ਸਿੰਘ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਚਲਾਈ ਗਈ ਇਹ ਵੈਨ ਅੱਜ ਮਿਤੀ 5 ਜਨਵਰੀ 2024 ਨੂੰ ਫਾਜ਼ਿਲਕਾ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰੇਗੀ ਅਤੇ ਮਿਤੀ 6 ਜਨਵਰੀ ਨੂੰ ਜਲਾਲਾਬਾਦ ਵਿਧਾਨ ਸਭਾ ਹਲਕਾ ਅਤੇ 7 ਜਨਵਰੀ 2024 ਨੂੰ ਅਬੋਹਰ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰੇਗੀ।

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰੀਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਸੰਦੀਪ ਕੁਮਾਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਫਾਜ਼ਿਲਕਾ ਦੇ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਕਾਨੂੰਗੋ ਨਵਜੋਤ ਸਿੰਘ ਤੇ ਰਵੀ ਸਮੇਤ ਇਲੈਕਸ਼ਨ ਦਫਤਰ ਦਾ ਸਟਾਫ ਵੀ ਹਾਜ਼ਰ ਸੀ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...