ਫਰੀਦਕੋਟ, 3 ਅਕਤੂਬਰ ( )
ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ , ਪ੍ਰਦੂਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਆਈ . ਏ.ਐਸ ਵੱਲੋ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਮਿਲੇ ਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।
ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦਾ ਦੌਰਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਗਏ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਮਸ਼ੀਨਰੀ ਲਈ ਆਪਣੇ ਪਿੰਡ ਦੇ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾ ਫੇਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਬਣਾਈ ਗਈ ’ਉੱਨਤ ਕਿਸਾਨ’ ਐਪ ਰਾਹੀਂ ਲੋੜੀਂਦੀ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦਾ ਅਤੇ ਧਰਤੀ ਸਮੇਤ ਪੌਣ-ਪਾਣੀ ਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਬੇਲਰ, ਚੌਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਮਸ਼ੀਨਰੀ ਉਪਲਬੱਧ ਹੈ, ਕਿਸਾਨ ਆਪਣੇ ਖੇਤ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਦਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ।
ਇਸ ਮੌਕੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ,ਖੇਤੀਬਾੜੀ ਅਫਸਰ ਡਾਕਟਰ ਗੁਰਪ੍ਰੀਤ ਸਿੰਘ ਡਾਕਟਰ ਲਖਬੀਰ ਸਿੰਘ ਏਡੀਓ ਗੁਰਬਚਨ ਸਿੰਘ ਧਰਮਪ੍ਰੀਤ ਸਿੰਘ ਕਲਸਟਰ ਅਫੀਸਰ ਰੇਨੂ ਬਾਲਾ ਨੋਡਲ ਅਫੀਸਰ ਆਦਿ ਵੀ ਹਾਜਰ ਸਨ