ਅਬੋਹਰ, 26 ਮਈ
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਡੀ.ਏ.ਵੀ. ਕਾਲਜ ਵਿਖੇ ਚੋਣ ਅਮਲੇ ਦੀ ਰਿਹਰਸਲ ਵਿਚ ਸ਼ਿਰਕਤ ਕੀਤੀ ਅਤੇ ਚੋਥ ਅਮਲੇ ਨੂੰ 1 ਜੂਨ ਨੂੰ ਵੋਟਾਂ ਵਾਲੇ ਦਿਨ ਤਨਦੇਹੀ ਨਾਲ ਡਿਉਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਬਾਰੀਕੀ ਨਾਲ ਮਾਸਟਰ ਟੇ੍ਰਨਰ ਵੱਲੋਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੇ ਇਸ ਪਰਵ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਅਤੇ ਇਸ ਤਿਉਹਾਰ ਨੂੰ ਸਫਲ ਬਣਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਖਲਾਈ ਲੈ ਰਹੇ ਚੋਣ ਅਮਲੇ ਨੂੰ ਜਿਥੇ ਡਿਉਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਰਪੱਖ, ਬਿਨਾਂ ਕਿਸੇ ਡਰ ਅਤੇ ਦਬਾਅ ਨਾਂਲ ਅਮਲ ਵਿਚ ਲਿਆਉਣ ਲਈ ਕਿਹਾ ਉਥੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।ਉਨ੍ਹਾਂ ਕਿਹਾ ਕਿ ਵੋਟਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਤੋਂ ਯੋਜਨਾਬੰਦੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟ ਪੋਲ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ *ਤੇ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੂਥ *ਤੇ ਵਹੀਅਲ ਚੇਅਰ, ਮੈਡੀਕਲ ਕਿੱਟਾਂ, ਪੀਣ ਦੇ ਪਾਣੀ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਟਾਫ ਅਤੇ ਵੋਟਰਾਂ ਦੀ ਸਹੂਲਤ ਨੂੰ ਲੈ ਕੇ ਕੋਈ ਕੰਮ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਮੱਲੀ, ਐਸ.ਡੀ.ਐਮ. ਅਬੋਹਰ ਪੰਕਜ ਬਾਂਸਲ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਰਿਹਰਸਲ ਵਿਚ ਕੀਤੀ ਸ਼ਿਰਕਤ, 1 ਜੂਨ ਨੂੰ ਪੋਲ ਡਿਉਟੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼
[wpadcenter_ad id='4448' align='none']