ਫਾਜ਼ਿਲਕਾ, 12 ਅਕਤੂਬਰ
ਜ਼ਿਲ੍ਹਾ ਮੰਡੀ ਅਫਸਰ ਸੁਲੋਧ ਬਿਸ਼ਨੋਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ।
ਜ਼ਿਲ੍ਹਾ ਮੰਡੀ ਅਫਸਰ ਨੇ ਕਿਹਾ ਕਿ ਮੰਡੀ ਵਿਖੇ ਕਿਸਾਨਾਂ ਲਈ ਜਨਤਕ ਪਖਾਣਿਆਂ, ਪੀਣ ਵਾਲੇ ਪਾਣੀ ਆਦਿ ਹਰ ਤਰ੍ਹਾਂ ਨਾਲ ਮੰਡੀ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਖਾਣਿਆਂ ਵਿਖੇ ਸਾਫ—ਸਫਾਈ ਦਾ ਵਿਸ਼ੇਸ਼ ਧਿਆਨ ਰਖਿਆ ਗਿਆ ਹੈ ਤਾਂ ਜ਼ੋ ਬਿਮਾਰੀਆਂ ਨਾ ਪਣਪ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਖੇ ਆਉਣ ਉਪਰੰਤ ਫਸਲ ਵੇਚ ਨੂੰ ਲੈ ਕੇ ਕੋਈ ਖਜਲ—ਖੁਆਰੀ ਨਾ ਹੋਵੇ, ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਵਿਭਾਗ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ।
ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ
Date: