ਬਠਿੰਡਾ, 20 ਦਸੰਬਰ : ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ । ਇਸੇ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵਿਖੇ ਇਹ ਸੈਸ਼ਨ ਜਨਵਰੀ ਤੋਂ ਜੂਨ 2024 ਤੱਕ ਚੱਲੇਗਾ ਜੋ, ਕਿ 1 ਜਨਵਰੀ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਰਦੂ ਕਲਾਸਾਂ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ ਦਾ ਹੋਵੇਗਾ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕੀਰਤੀ ਕਿਰਪਾਲ ਨੇ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ, ਉਹ 10 ਜਨਵਰੀ 2024 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਕਮਰਾ ਨੰਬਰ 227-ਈ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ। ਅਠਵੀਂ ਜਮਾਤ ਪਾਸ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ।
ਉਰਦੂ ਭਾਸ਼ਾ ਦੀ ਸਿਖਲਾਈ ਲਈ ਦਾਖ਼ਲਾ ਸ਼ੁਰੂ
[wpadcenter_ad id='4448' align='none']