ਗਰਮ ਹਵਾਵਾਂ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

Date:

ਫਰੀਦਕੋਟ 19 ਅਪ੍ਰੈਲ, 2024

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2024 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਿਸੇ ਵੀ ਬਾਸ਼ਿੰਦੇ ਨੂੰ, ਖਾਸ ਕਰ ਆਰਥਿਕ ਤੌਰ ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਗਰਮੀ ਕਾਰਨ ਜਾਨੀ ਨੁਕਸਾਨ ਨਾ ਝੱਲਣਾ ਪਵੇ, ਸਬੰਧੀ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।

ਇਸ ਦੌਰਾਨ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਟਰ ਸ. ਜਗਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਫੇਜ਼-2 ਲਈ ਤਿਆਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਫੇਜ਼-1 ਚੱਲ ਰਿਹਾ ਹੈ ਜਦਕਿ ਮਈ ਤੋਂ ਅਗਸਤ ਤੱਕ ਫੇਜ਼-2 ਸ਼ੁਰੂ ਹੋਣ ਵਾਲਾ ਹੈ ਜਿਸ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਮਾਲ ਵਿਭਾਗ ਨੂੰ ਹੀਟ ਅਲਰਟ ਜਾਰੀ ਕਰਨ, ਹੀਟ ਅਲਰਟ ਦੌਰਾਨ ਰਿਪੋਰਟਾਂ ਨੂੰ ਵਿਚਾਰਨ ਲਈ ਨਿਯਮਿਤ ਕਾਨਫਰੰਸ ਆਯੋਜਤ ਕਰਨ, ਤਾਜੇ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨ, ਹਸਪਤਾਲਾਂ ਆਦਿ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਚਲਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਤੋਰੀ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

                ਉਨ੍ਹਾਂ ਅੱਗੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਹੀਟ ਵੇਵ ਦੌਰਾਨ ਹੋਣ ਵਾਲੇ ਖ਼ਤਰਿਆਂ ਅਤੇ ਬਿਮਾਰੀਆਂ ਸਬੰਧੀ ਸੰਦੇਸ਼ ਜਾਰੀ ਕਰਨ, ਟੈਲੀਕਾਮ ਕੰਪਨੀਆਂ ਦੇ ਸਹਿਯੋਗ ਨਾਲ ਹੀਟ ਵੇਵ ਚਿਤਾਵਨੀ ਸਬੰਧੀ ਐਸ.ਐਮ.ਐਸ., ਈ-ਮੇਲ ਅਤੇ ਵੱਟਸ ਐਪ ਸੁਨੇਹੇ ਭੇਜਣੇ, ਸਿਹਤ ਵਿਭਾਗ ਦੇ ਸਹਿਯੋਗ ਨਾਲ ਨਿੱਜੀ ਪ੍ਰੈਕਟੀਸ਼ਨਰਾਂ ਨੂੰ ਐਸ.ਐਮ.ਐਸ. ਚਿਤਾਵਨੀ ਭੇਜਣ,  ਚਿਤਾਵਨੀ ਜਾਰੀ ਕਰਨ ਲਈ ਲੋਕਲ ਰੇਡੀਓ, ਐਫ ਐਮ ਰੇਡੀਓ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦਾ ਕੰਮ ਦਿੱਤਾ ਗਿਆ ਹੈ।

                ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਗਰਮੀ ਸਬੰਧੀ ਬਿਮਾਰੀਆਂ ਤੋਂ ਬਚਾਓ ਬਾਰੇ ਜਾਗਰੂਕ ਕਰਨ, ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਨੂੰ ਦਵਾਈਆਂ ਅਤੇ ਲੋੜੀਂਦਾ ਸਟਾਫ ਉਪਲਭਧ ਕਰਵਾਉਣ, ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਵਾਰਡ ਤਿਆਰ ਰੱਖਣ, ਮੌਤ ਦੇ ਸਰਟੀਫਿਕੇਟਾਂ ਵਿੱਚ ਮੌਤ ਦਾ ਕਾਰਨ ਦਰਜ ਕਰਨ ਅਤੇ 108 ਐਮਰਜੈਂਸੀ ਸੇਵਾ ਬਹਾਲ ਰੱਖਣ ਦਾ ਕੰਮ ਸੌਂਪਿਆ ਗਿਆ ਹੈ।

                ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਨੂੰ ਉੱਚ ਖਤਰੇ ਵਾਲੇ ਖੇਤਰਾਂ ਵਿੱਚ ਐਸ. ਐਮ.ਐਸ. ਸੁਨੇਹੇ ਭੇਜਣ, ਤਾਪਮਾਨ ਦਰਸਾਉਣ ਵਾਲੇ ਬਿਜਲਈ ਡਿਸਪਲੇ ਬੋਰਡ ਜਨਤਕ ਸਥਾਨਾਂ ਉਪਰ ਲਗਾਉਣ, ਪੀਣ ਯੋਗ ਤਾਜ਼ੇ ਪਾਣੀ ਦਾ ਪ੍ਰਬੰਧ ਕਰਨ ਦਾ ਕੰਮ  ਦਿੱਤਾ ਗਿਆ ਹੈ।

                ਉਨ੍ਹਾਂ ਹੋਰ ਦੱਸਿਆ ਕਿ ਕਿਰਤ ਵਿਭਾਗ ਨੂੰ ਤਿੱਖੀ ਗਰਮੀ ਦੌਰਾਨ ਬਾਹਰ ਧੁੱਪ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਛੁੱਟੀ ਕਰਨ, ਉਸਾਰੀ ਕਾਮਿਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਸਮਗਰੀ ਉਪਲਬਧ ਕਰਵਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਰੇਗਾ ਕਾਮਿਆਂ ਦੀ ਦਿਹਾੜੀ ਦਾ ਸਮਾਂ ਤਬਦੀਲ ਕਰਨ ਅਤੇ ਪਾਣੀ ਅਤੇ ਸ਼ੈੱਡ ਦਾ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

                ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਪੋਸਟਰ ਆਦਿ ਰਾਹੀਂ ਜਾਣਕਾਰੀ ਦੇਣ ਅਤੇ ਪਸ਼ੂ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦਾ ਕੰਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਨੂੰ ਬੱਸ ਅੱਡਿਆਂ ਉਪਰ ਲੂ ਨਾਲ ਹੋਣ ਵਾਲੇ ਰੋਗਾਂ ਤੋਂ ਬਚਾਅ ਸਬੰਧੀ ਪੋਸਟਰ ਆਦਿ ਲਗਾਉਣ, ਪੀਣ ਵਾਲੇ ਪਾਣੀ, ਸ਼ੈੱਡ ਆਦਿ ਦਾ ਪ੍ਰਬੰਧ ਕਰਨ ਅਤੇ ਤਿੱਖੀ ਗਰਮੀ ਦੌਰਾਨ ਦੁਪਹਿਰ 12 ਤੋਂ 4 ਵਜੇ ਤੱਕ ਬੱਸਾਂ ਨਾ ਚਲਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ, ਆਂਗਣਵਾੜੀ ਕੇਂਦਰਾਂ, ਬਿਰਧ ਆਸ਼ਰਮਾਂ ਵਿੱਚ ਪਾਣੀ ਦਾ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...