ਫਾਜ਼ਿਲਕਾ, 4 ਅਪ੍ਰੈਲ
ਗਰਮੀਆਂ ਦੇ ਸੀਜ਼ਨ ਦੇ ਮਦੇਨਜਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਜ਼ਿਆਦਾ ਵਧਣ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਲੋਕ ਹਿੱਤ ਵਿੱਚ ਵੱਖ-ਵੱਖ ਸਾਵਧਾਨੀਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਦੇ ਮਾੜੇ ਪ੍ਰਭਾਵ ਤੋਂ ਆਮ ਲੋਕਾਂ/ਪਸ਼ੂਆਂ/ਫਸਲਾਂ ਨੂੰ ਬਚਾਉਣ ਲਈ ਅਗਾਉ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰਮੀ ਦੇ ਦਿਨਾਂ ਦੌਰਾਨ ਖਾਸ ਕਰਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕੀ ਜਿੰਨਾ ਸੰਭਵ ਹੋ ਸਕੇ, ਵੱਧ ਤੋਂ ਵੱਧ ਪਾਣੀ ਪੀਤਾ ਜਾਵੇ ਭਾਵੇਂ ਕਿ ਪਿਆਸ ਨਾ ਵੀ ਹੋਵੇ। ਹਲਕੇ ਭਾਰ ਵਾਲੇ, ਹਲਕੇ ਰੰਗ ਦੇ ਢਿੱਲੇ ਅਤੇ ਸੂਤੀ ਕੱਪੜੇ ਪਹਿਣੇ ਜਾਣ ਅਤੇ ਸੁਰੱਖਿਆ ਲਈ ਚਸ਼ਮੇ ਦੀ ਵਰਤੋਂ ਕੀਤੀ ਜਾਵੇ। ਜੇਕਰ ਤੁਸੀਂ ਬਾਹਰ ਕੰਮ ਤੇ ਜਾ ਰਹੇ ਹੋ ਤਾਂ ਟੋਪੀ/ਛਤਰੀ/ਬੂਟਾ / ਚੱਪਲਾਂ ਦੀ ਵਰਤੋਂ ਕਰੋ।
ਮਾਹਰਾਂ ਅਨੁਸਾਰ ਜਦੋਂ ਬਾਹਰ ਤਾਪਮਾਨ ਜ਼ਿਆਦਾ ਹੋਵੇ ਤਾਂ ਸਖਤ ਗਤੀਵਿਧੀਆਂ ਤੋਂ ਬਚਣ ਅਤੇ ਦੁਪਹਿਰ 12 ਤੋਂ 3 ਤੱਕ ਬਾਹਰ ਕੰਮ ਕਰਨ ਤੋਂ ਬਚਣ ਬਾਰੇ ਸਲਾਹ ਦਿੱਤੀ ਗਈ ਹੈ। ਯਾਤਰਾ ਕਰਦੇ ਸਮੇਂ ਪਾਣੀ ਆਪਣੇ ਨਾਲ ਰੱਖੋ। ਸ਼ਰਾਬ, ਚਾਹ, ਕੌਫੀ ਅਤੇ ਕਾਰਬੋਨੇਟਿਡ ਸਾਫ਼ਟ ਡਰਿੰਕਸ ਤੋਂ ਪਰਹੇਜ਼ ਕਰੋ ਜੋ ਸਰੀਰ ਨੂੰ ਡੀਹਾਈਡ੍ਰੇਟ ਕਰਦੇ ਹਨ। ਉੱਚ ਪ੍ਰੋਟੀਨ ਵਾਲੇ ਭੋਜਨ ਤੋਂ ਪ੍ਰਹੇਜ਼ ਕਰੋ ਅਤੇ ਬਾਸੀ ਭੋਜਨ ਨਾ ਖਾਓ। ਆਪਣੇ ਸਿਰ, ਗਰਦਨ, ਚਿਹਰੇ ਤੇ ਅੰਗਾਂ ’ਤੇ ਗਿੱਲੇ ਕੱਪੜੇ ਦੀ ਵਰਤੋਂ ਕਰੋ। ਬੱਚਿਆਂ ਤੇ ਪਸ਼ੂਆਂ ਦੇ ਬੱਚਿਆਂ ਨੂੰ ਵਹੀਕਲ ਖੜ੍ਹਾ ਕਰਨਾ ਵਾਲਿਆਂ ਥਾਵਾਂ ਤੇ ਨਾ ਛਡਿਆ ਜਾਵੇ | ਜੇਕਰ ਬੇਹੋਸ਼ੀ ਜਾਂ ਬਿਮਾਰ ਮਹਿਸੂਸ ਹੁੰਦਾ ਹੈ ਤਾਂ ਤੁਰੰਤ ਡਾਕਟਰ ਨੂੰ ਮਿਲਿਆ ਜਾਵੇ।
ਮਾਹਿਰਾਂ ਦੇ ਕਹਿਣ ਮੁਤਾਬਕ ਓ.ਆਰ.ਐਸ ਘਰੇਲੂ ਡਿ੍ਰੰਕ ਜਿਵੇਂ ਲੱਸੀ, ਚਾਵਲਾਂ ਦਾ ਪਾਣੀ, ਨਿੰਬੂ ਪਾਣੀ, ਮੱਖਣ ਆਦਿ ਦੀ ਵਰਤੋਂ ਕਰੋ ਅਤੇ ਸਰੀਰ ਨੂੰ ਰੀਹਾਈਡ੍ਰੇਟ ਕਰੋ। ਪਸ਼ੂਆਂ ਨੂੰ ਛਾਂ ਵਿੱਚ ਰੱਖੋ ਅਤੇ ਉਨ੍ਹਾਂ ਨੂੰ ਪੀਣ ਲਈ ਭਰਪੂਰ ਪਾਣੀ ਦਿਓ। ਆਪਣੇ ਘਰ ਨੂੰ ਠੰਡਾ ਰੱਖੋ, ਪਰਦੇ, ਸ਼ਟਰ, ਸਨਸ਼ੈਡ ਦੀ ਵਰਤੋਂ ਕਰੋ ਅਤੇ ਰਾਤ ਨੂੰ ਖਿੜਕੀਆਂ ਖੁੱਲ੍ਹੀਆਂ ਰੱਖੋ। ਪੱਖੇ, ਗਿੱਲੇ ਕੱਪੜੇ ਦੀ ਵਰਤੋਂ ਕੀਤੀ ਜਾਵੇ | ਠੰਡੇ ਪਾਣੀ ਦੀ ਵਰਤੋਂ ਅਤੇ ਵਾਰ ਵਾਰ ਇਸ਼ਨਾਨ ਕਰਨਾ ਯਕੀਨੀ ਬਣਾਇਆ ਜਾਵੇ |
ਗਰਮ ਹਵਾਵਾਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ / ਪਸ਼ੂਆਂ /ਫਸਲਾਂ ਨੂੰ ਬਚਾਉਣ ਲਈ ਨਾਗਰਿਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ
Date: