ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ

oplus_0

ਫਰੀਦਕੋਟ, 7 ਮਈ 2024

ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸ਼ਹਿਰ ਫਰੀਦਕੋਟ ਅੰਦਰ ਮਲੇਰੀਆ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਮੁਨਾਦੀ ਵੀ ਕਾਰਵਾਈ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਮਨਿੰਦਰ ਪਾਲ ਸਿੰਘ ਅਤੇ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ – ਘਰ ਜਾ ਕੇ ਵੀ ਪਾਣੀ ਵਾਲੇ ਸਰੋਤਾਂ ਤੋਂ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਬੁਖਾਰ ਵਾਲੇ ਸ਼ੱਕੀ ਕੇਸਾਂ ਦੇ ਖੂਨ ਦੇ ਨਮੂਨੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਬੁਖਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਲੇਰੀਆ ਦਾ ਟੈਸਟ ਜੋ ਕਿ ਮੁਫ਼ਤ ਕੀਤਾ ਜਾਂਦਾ ਹੈ, ਕਰਵਾਉਣਾ ਚਾਹੀਦਾ ਹੈ।

ਇਸ ਲਈ ਸਿਹਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਕਰਨ ਲਈ ਹਰ ਸ਼ੁਕਰਵਾਰ ਨੂੰ ਮੱਛਰ ਦਾ ਲਾਰਵਾ ਖਤਮ ਕਰਨ ਲਈ ਡਰਾਈ-ਡੇ ਮਨਾਇਆ ਜਾਂਦਾ ਹੈ, ਤਾਂ ਜੋ ਇਹੋ ਜਿਹੀਆਂ ਬਿਮਾਰੀਆਂ ਤੋਂ ਹੋਣ ਵਾਲੇ ਸਰੀਰਕ, ਆਰਥਿਕ, ਸਮਾਜਿਕ ਨੁਕਸਾਨ ਤੋਂ ਬਚਾਅ ਹੋ ਸਕੇ।

ਇਸ ਮੌਕੇ ਡਾ ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਨ ਅਫ਼ਸਰ, ਡਾ ਵਿਵੇਕ ਰਾਜੌਰਾ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਸਿਹਤ ਸੁਪਰਵਾਈਜਰ ਧਮਿੰਦਰ ਸਿੰਘ, ਮਨਦੀਪ ਸਿੰਘ, ਸੁਰੇਸ਼ ਕੁਮਾਰ, ਸੁਪਰਡੈਂਟ ਬਲਜੀਤ ਸਿੰਘ, ਸਿਹਤ ਵਰਕਰ ਜਸਮੇਲ ਸਿੰਘ, ਗੁਰਜੰਟ ਸਿੰਘ ਹਾਜਰ ਸਨ। 

[wpadcenter_ad id='4448' align='none']