ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Date:

ਚੰਡੀਗੜ੍ਹ, 27 ਜੁਲਾਈ,2023

 Affected by floods ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 

  – ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ 

 – 377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ

ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। 

27 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ।

ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। READ ALSO :ਪੰਜਾਬ ਦੇ ਸਿਹਤ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ.

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ। 

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ।

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। Affected by floods

ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ Affected by floods

Share post:

Subscribe

spot_imgspot_img

Popular

More like this
Related