Monday, January 20, 2025

ਚੋਣ ਪ੍ਰਕਿਰਿਆ ਉਪਰੰਤ 05 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

ਮਾਨਸਾ 02 ਜਨਵਰੀ:ਪੰਜਾਬ ਸਰਕਾਰ ਵੱਲੋ ਸਿਹਤ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮੰਤਵ ਤਹਿਤ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਆਦਰਸ਼ ਪਾਲ ਕੌਰ, ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਹਾਊਸ ਸਰਜਨਾਂ ਦੀ ਚੋਣ ਪ੍ਰਕਿਰੀਆ ਪੂਰੀ ਹੋਣ ਉਪਰੰਤ ਨਿਯੁਕਤੀ ਪੱਤਰ ਮੌਂਪੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 10 ਉਮੀਦਵਾਰਾ ਨੇ ਇਸ ਅਸਾਮੀ ਲਈ ਅਪਲਾਈ ਕੀਤਾ ਸੀ, ਜਿੰਨ੍ਹਾਂ ਵਿਚੋ 6 ਉਮੀਦਵਾਰਾਂ ਨੇ ਕੌਂਸਲਿੰਗ ਵਿਚ ਭਾਗ ਲਿਆ।

ਇਸ ਉਪਰੰਤ ਜ਼ਿਲ੍ਹਾ ਹਸਪਤਾਲ  ਮਾਨਸਾ, ਐਸ.ਡੀ.ਐਚ. ਸਰਦੂਲਗੜ੍ਹ ਅਤੇ ਬੁਢਲਾਡਾ ਲਈ ਕੁੱਲ 05 ਹਾਊਸ ਸਰਜਨਾਂ ਦੀ ਸੂਚੀ ਸਰਕਾਰ ਦੁਆਰਾ ਦਰਸਾਏ ਗਏ ਨਿਯਮਾਂ ਦੀ ਪਾਲਣਾ ਤਹਿਤ ਬਣਾਈ ਗਈ ਕਮੇਟੀ ਦੀ ਦੇਖਰੇਖ ਹੇਠ ਮੈਰਿਟ-ਕਮ-ਰੋਸਟਰ ਦੇ ਅਧਾਰ ’ਤੇ ਤਿਆਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹਾਊਸ ਸਰਜਨ ਦੀ ਭਰਤੀ ਕਰਨ ਦਾ ਮੁੱਖ ਮੰਤਵ ਐਮਰਜੈਂਸੀ ਅਤੇ ਹੋਰ ਸਿਹਤ ਸੇਵਾਵਾਂ ਨੂੰ ਬਿਹਤਰ ਕਰਨਾ ਹੈ, ਤਾਂ ਜੋ ਇੰਨਾਂ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ।         

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਵੇਦ ਪ੍ਰਕਾਸ਼, ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਡੀ.ਪੀ.ਐਮ ਅਵਤਾਰ ਸਿੰਘ, ਉਪ ਸਮੂਹ ਸਿਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਸੀਨੀਅਰ ਸਹਾਇਕ ਸ੍ਰੀਮਤੀ ਗੀਤਾ ਗੁੁਪਤਾ, ਜੂਨੀਅਰ ਸਹਾਇਕ ਸੰਦੀਪ, ਡੀਲਿੰਗ ਕਲਰਕ ਸ਼ੇਖਰ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੋਜੂਦ ਹਨ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...