Sunday, January 19, 2025

ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

Date:

ਮੋਗਾ, 31 ਜਨਵਰੀ:
ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਡ ਲਿਖਤੀ ਪੇਪਰ ਅਪ੍ਰੈਲ-2024 ਵਿੱਚ ਹੋ ਰਿਹਾ ਹੈ, ਜਿਸਦੀ ਆਨਲਾਈਨ ਰਜ਼ਿਟ੍ਰੇਸ਼ਨ 8 ਫਰਵਰੀ ਤੋਂ 21 ਮਾਰਚ, 2024 ਤੱਕ www.joinindianarmy.nic.in  ਤੇ ਕਰਵਾਈ ਜਾ ਸਕਦੀ ਹੈ। ਇਸ ਲਿਖਤੀ ਪੇਪਰ ਦੀ ਤਿਆਰੀ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵੱਲੋਂ ਮੁਫ਼ਤ ਵਿੱਚ ਕਰਵਾਈ ਜਾਵੇਗੀ। ਇਸ ਪੇਪਰ ਵਿੱਚ ਆਈ.ਟੀ.ਆਈ. ਪਾਸ ਯੁਵਕਾਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।
 ਜਾਣਕਾਰੀ ਦਿੰਦਿਆਂ ਸੀ.ਪਾਈਟ ਕੈਂਪ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ) ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਨ੍ਹਾਂ ਨੂੰ ਇਸਦੀ ਟ੍ਰੇਨਿੰਗ ਮੁਫ਼ਤ ਵਿੱਚ ਕੈਂਪ ਜਰੀਏ ਦਿੱਤੀ ਜਾਵੇਗੀ। ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰਨ ਲਈ ਉਮੀਦਵਾਰ ਆਨਲਾਈਨ ਐਪਲੀਕੇਸ਼ਨ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਕਾਪੀ, ਪੈੱਨ, ਖਾਣਾ-ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਕੈਂਪ ਨਾਲ ਰਾਬਤਾ ਬਣਾ ਸਕਦੇ ਹਨ।
            ਉਨ੍ਹਾਂ ਦੱਸਿਆ ਕਿ ਯੁਵਕ ਦੀ ਉਮਰ 17.5 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5.7  ਫੁੱਟ ਹੋਣਾ ਚਾਹੀਦਾ ਹੈ। ਯੁਵਕ ਘੱਟੋ-ਘੱਟ 10ਵੀਂ 45 ਫੀਸਦੀ ਅੰਕਾ ਨਾਲ ਜਾਂ ਬਾਰਵ੍ਹੀਂ ਪਾਸ ਹੋਣਾ ਚਾਹੀਦਾ ਹੈ। ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤਸ਼ਤਾ ਅਤੇ ਵਧੇਰੇ ਜਾਣਕਾਰੀ www.joinindianarmy.nic.in ਵੈਬਸਾਈਟ ਉੱਪਰੋਂ ਚੱੈਕ ਕੀਤੀ ਜਾ ਸਕਦੀ ਹੈ। ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ 78891-75575 ਅਤੇ 88728-02046 ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...