ਫਾਜਿਲਕਾ 14 ਜੁਲਾਈ
ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ ਕੀਤਾ ਜਾਵੇ।ਇਹ ਵੇਖਣ ਲਈ ਹਫਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ । ਜੇਕਰ ਅਜਿਹੇ ਫੁੱਲਾਂ ਦੀ ਗਿਣਤੀ ਪੰਜ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਖੇਤੀਬਾੜ੍ਹੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਜ਼ਹਿਰਾਂ ਦਾ ਛਿੜਕਾਅ ਕਰੋ । ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇ ਕਰੋ ਜਦੋ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰੇ ਦਸ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ 6 ਹੋ ਜਾਵੇ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਸਮੇ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।