Wednesday, January 15, 2025

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਕੀਤਾ ਦੌਰਾ

Date:

ਅੰਮ੍ਰਿਤਸਰ 6 ਅਗਸਤ 2024–

ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਉਹਨਾਂ ਨੇ ਫਾਰਮ ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜੀਆਂ, ਦਾਲਾਂ, ਫਲਦਾਰ ਰੁੱਖਾਂ ਦਾ ਮੁਆਇਨਾਂ ਕੀਤਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਅਤੇ ਫਾਰਮ ਇੰਚਾਰਜ ਸ. ਰਾਜਬੀਰ ਸਿੰਘ ਨੇ ਫਸਲਾਂ ਵਿਚ ਆਰਗੈਨਿਕ ਵਿਧੀਆਂ ਰਾਹੀਂ ਤੱਤਾਂ ਦੀ ਪੂਰਤੀ, ਕੀੜੇ-ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਇਸ ਫਾਰਮ ਤੇ ਸਾਰੀਆਂ ਫਸਲਾਂ ਬਿਨਾਂ ਕਿਸੇ ਰਸਾਇਣ ਦੀ ਵਰਤੋਂ ਕਰਕੇ ਪੈਦਾ ਕੀਤੀਆ ਜਾਂਦੀਆ ਹਨ ਅਤੇ ਪ੍ਰੋਸੈਸਿੰਗ ਕੀਤੀ ਜਾਂਦੀ ਹੈ। ਇਸ ਮੌਕੇ ਵਿਸ਼ਾ ਵਸਤੂ ਮਾਹਿਰ ਜੋਗਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਖੇਤੀਬਾੜੀ ਅਫਸਰ ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਲਵਪ੍ਰੀਤ ਸਿੰਘ, ਸੁਖਰਾਜ ਸਿੰਘ ਸਿੱਧੂ, ਖੇਤੀਬਾੜੀ ਵਿਸਥਾਰ ਅਫਸਰ ਬਲਜਿੰਦਰ ਸਿੰਘ, ਹਰਕੀਰਤ ਸਿੰਘ, ਉਪਕਾਰ ਸਿੰਘ ਆਦਿ ਹਾਜਰ ਸਨ।  

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...