ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਠਾਨਕੋਟ ਵਿਚ ਵੱਖ – ਵੱਖ ਅਹੁਦਿਆਂ ਤੇ ਤਾਇਨਾਤ ਰਹੇ ਡਾ. ਅਮਰੀਕ ਸਿੰਘ ਜਿੰਨਾਂ ਦੀ ਬਦਲੀ ਜਨਵਰੀ ਮਹੀਨੇ ਦੌਰਾਨ ਗੁਰਦਾਸਪੁਰ ਬਤੌਰ ਜ਼ਿਲ੍ਹਾ ਸਿਖਲਾਈ ਅਫਸਰ ਹੋ ਗਈ ਸੀ, ਵੱਲੋਂ ਦੁਬਾਰਾ ਬਤੌਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦਾ ਕਾਰਜਭਾਰ ਸੰਭਾਲਣ ਉਪਰੰਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁੱਖ ਦਫਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਸਟਾਫ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੀ ਵਿਉਂਤਬੰਦੀ ਕੀਤੀ ਗਈ।ਇਸ ਮੀਟਿੰਗ ਵਿੱਚ ਡਾ. ਪਿ੍ਰਤਪਾਲ ਸਿੰਘ, ਡਾ.ਨਰਿੰਦਰ ਕੌਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ.ਵਿਕ੍ਰਾਂਤ ਧਵਨ, ਡਾ. ਸੁਖਪ੍ਰਰੀਤ ਸਿੰਘ ਡਿਪਟੀ ਪੀ ਡੀ ਆਤਮਾ, ਰਵਿੰਦਰ ਸਿੰਘ, ਬਨਵਾਰੀ ਲਾਲ, ਵਿਸ਼ਾਲ ਸ਼ਰਮਾ, ਸੁਖਦੇਵ ਰਾਜ ਖੇਤੀਬਾੜੀ ਵਿਸਥਾਰ ਅਫਸਰ , ਪਵਨ ਕਮਾਰ ਥਾਪਾ ਜੂਨੀਅਰ ਟੈਕਨੀਸ਼ਨ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਕਾਰਜਭਾਰ ਸੰਭਾਲਿਆ
Date: